ਕੋਵਿਡ-19, ਮਿਸ਼ਨ ਫ਼ਤਿਹ, ਵਿਕਾਸ ਕਾਰਜਾਂ, ਹੜ੍ਹ ਰੋਕੂ ਪ੍ਰਬੰਧਾਂ ਤੇ ਟਿੱਡੀ ਦਲ ਦੀ ਰੋਕਥਾਮ ਬਾਰੇ ਕੀਤੀ ਚਰਚਾ

ਤਰਸੇਮ ਚਾਨਣਾ, ਫਰੀਦਕੋਟ : ਫਰੀਦਕੋੋਟ ਡਵੀਜ਼ਨਲ ਦੇ ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਿਕ ਵੱਲੋਂ ਡਵੀਜ਼ਨ ਅਧੀਨ ਆਉਂਦੇ ਜ਼ਿਲਿ੍ਹਆਂ ਫਰੀਦਕੋਟ, ਬਠਿੰਡਾ ਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਕੋਵਿਡ-19, ਮਿਸ਼ਨ ਫਤਿਹ, ਵੱਖ ਵੱਖ ਵਿਕਾਸ ਕਾਰਜਾਂ ਅਤੇ ਹੜ੍ਹ ਰੋਕੂ ਪ੍ਰਬੰਧਾਂ ਅਤੇ ਟਿੱਡੀ ਦਲ ਦੀ ਰੋਕਥਾਮ ਆਦਿ ਲਈ ਕੀਤੇ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿਚ ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਫਰੀਦਕੋਟ, ਨਿਵਾਸਨ ਡਿਪਟੀ ਕਮਿਸ਼ਨਰ ਬਠਿੰਡਾ ਤੇ ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਸ਼ਿਰਕਤ ਕੀਤੀ।

ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਿਕ ਨੇ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਤੋਂ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਸਬੰਧਤ ਜ਼ਿਲਿ੍ਹਆਂ ਵਿਚ ਕੀਤੇ ਜਾ ਰਹੇ ਪ੍ਰਬੰਧਾਂ, ਮਰੀਜ਼ਾਂ ਦੇ ਇਲਾਜ, ਸਕਰੀਨਿੰਗ, ਟੈਸਟਿੰਗ, ਆਈਸੋਲੇਸ਼ਨ ਵਾਰਡਾਂ, ਕੋਵਿਡ ਕੇਅਰ ਸੈਂਟਰ ਆਦਿ ਸਬੰਧੀ ਜਾਣਕਾਰੀ ਹਾਸਲ ਕੀਤੀ। ਸਬੰਧਿਤ ਡਿਪਟੀ ਕਮਿਸ਼ਨਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇਸ ਸਮੇਂ ਫਰੀਦਕੋਟ ਵਿਚ ਕੁੱਲ 22 ਐਕਟਿਵ ਕੋਰੋਨਾ ਕੇਸ ਹਨ ਜਦੋਂ ਕਿ 100 ਮਰੀਜ਼ ਹੁਣ ਤਕ ਤੰਦਰੁਸਤ ਹੋ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਤਿੰਨਾਂ ਜ਼ਿਲਿ੍ਹਆਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀ ਪ੍ਰਗਤੀ ਆਦਿ ਬਾਰੇ ਵੀ ਵਿਸਥਾਰ ਸਾਹਿਤ ਜਾਣਕਾਰੀ ਹਾਸਲ ਕੀਤੀ।

06ਐਫਡੀਕੇ109:-ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ।