ਤਰਸੇਮ ਚਾਨਣਾ, ਫਰੀਦਕੋਟ : ਐੱਸਡੀਐੱਮ ਫਰੀਦਕੋਟ ਮਿਸ ਪੂਨਮ ਸਿੰਘ ਨੇ ਸ਼ਹਿਰ ਦੀਆਂ ਸਵੈ ਸੇਵੀ, ਧਾਰਮਿਕ, ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਦੇਣ। ਅੱਜ ਇੱਥੇ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਐੱਸਡੀਐੱਮ ਮਿਸ ਪੂਨਮ ਸਿੰਘ ਨੇ ਕਿਹਾ ਕਿ ਸਵੈ ਸੇਵੀ ਤੇ ਹੋਰ ਸੰਸਥਾਵਾਂ ਪਹਿਲਾਂ ਹੀ ਵੱਖ ਵੱਖ ਖੇਤਰਾਂ 'ਚ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਦੇ ਰਹੀਆਂ ਹਨ ਅਤੇ ਹੁਣ ਵੱਡੀ ਲੋੜ ਹੈ ਕਿ ਇਸ ਸੰਕਟ ਦੀ ਘੜੀ ਵਿਚ ਲੋਕਾਂ ਨੂੰ ਸਮੇਂ-ਸਮੇਂ 'ਤੇ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮਾਜਿਕ ਇੱਕਠਾ ਵਿੱਚ ਜਾਣ ਤੋਂ ਰੋਕਿਆ ਜਾਵੇ ਕਿਉਂਕਿ ਇਹ ਬਿਮਾਰੀ ਲਾਗ ਨਾਲ ਅੱਗੇ ਫੈਲਦੀ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਦੀ ਸੂਚਨਾ ਜਿਲ੍ਹਾ ਪ੍ਰਸ਼ਾਸਨ ਨੂੰ ਦੇਣ। ਇਸ ਮੌਕੇ ਸਵੈ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਐੱਸਡੀਐੱਮ ਨੂੰ ਯਕੀਨੀ ਦਿਵਾਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ, ਨਾਇਬ ਤਹਿਸੀਲਦਾਰ ਅਨਿਲ ਸ਼ਰਮਾ, ਸੀਡੀਪੀਓ ਮੈਡਮ ਿਛੰਦਰਪਾਲ ਕੌਰ, ਅਮਨਦੀਪ ਸਿੰਘ ਸੋਢੀ, ਸਮਾਜ ਸੇਵੀ ਡਾ. ਸੰਜੀਵ ਗੋਇਲ, ਦਵਿੰਦਰ ਸਿੰਘ ਪੰਜਾਬ ਮੋਟਰਜ਼, ਰਜਿੰਦਰਦਾਸ ਰਿੰਕੂ ਅਤੇ ਹੋਰ ਸਮਾਜ ਸੇਵੀ ਹਾਜ਼ਰ ਸਨ।

16ਐਫਡੀਕੇ119:- ਮੀਟਿੰਗ ਦੌਰਾਨ ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਮਿਸ ਪੂਨਮ ਸਿੰਘ।