ਪੱਤਰ ਪੇ੍ਰਰਕ, ਫਰੀਦਕੋਟ : ਪੁਲਿਸ ਨੇ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਦੇ ਥਾਣੇਦਾਰ ਗੁਰਲਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਜਰਮਨ ਸਿੰਘ ਵਾਸੀ ਸ਼ਹੀਦ ਬਲਵਿੰਦਰ ਸਿੰਘ ਨਗਰ ਫਰੀਦਕੋਟ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਿਟੀ ਦੇ ਤਫਤੀਸ਼ੀ ਅਫਸਰ ਥਾਣੇਦਾਰ ਗੁਰਲਾਲ ਸਿੰਘ ਮੁਤਾਬਿਕ ਮੁਲਜ਼ਮ ਖ਼ਿਲਾਫ਼ ਸਿਟੀ ਥਾਣਾ ਫਰੀਦਕੋਟ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21ਬੀ/61/85 ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੱਡੇ ਨਸ਼ਾ ਸਮੱਗਲਰ ਦਾ ਸੁਰਾਗ ਲਾਇਆ ਜਾ ਸਕੇ।