
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਰਾਣੀ ਪੈਨਸ਼ਨ ਦੀ ਬਹਾਲੀ ਵਾਸਤੇ ਮੁੱਖ ਮੰਤਰੀ ਦੇ ਪਿੰਡ ਸਤੋਜ ਰੈਲੀ ਲਈ ਵੱਡਾ ਕਾਫ਼ਲਾ ਫਰੀਦਕੋਟ ਤੋਂ ਹੋਇਆ ਰਵਾਨਾ

ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਦੇ ਸਮੂਹ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਲੱਖਾਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਵਾਅਦਾ ਯਾਦ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਜ਼ਿਲ੍ਹਾ ਫਰੀਦਕੋਟ ਦੇ ਆਗੂ ਗੁਰਪ੍ਰੀਤ ਸਿੰਘ ਔਲਖ, ਡੇਮੋਕ੍ਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਗਗਨ ਪਾਹਵਾ, ਹਰਜਸਦੀਪ ਸਿੰਘ, ਲਵਕਰਨ ਸਿੰਘ, ਅਜਾਇਬ ਸਿੰਘ, ਕੁਲਵਿੰਦਰ ਸਿੰਘ ਬਰਾੜ, ਕਰਨਵੀਰ ਸਿੰਘ ਝੱਖੜ ਵਾਲਾ, ਗੁਰਮੀਤ ਸਿੰਘ ਭਾਣਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ ਸਰਾਂ, ਮਨਜੀਤ ਸਿੰਘ, ਹਰਪ੍ਰੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਵਾੜਾ ਦਡਾਕਾ, ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਸੋਮ ਨਾਥ ਅਰੋੜਾ ਅਤੇ ਬਹੁਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮੁਲਾਜ਼ਮ ਸ਼ਾਮਿਲ ਸਨ। ਸਮੂਹ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਨਾ ਕੀਤੀ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ ਏ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਦੌਰਾਨ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ।