ਠੱਗੀ ਮਾਰਨ ਦੇ ਦੋਸ਼ਾਂ ’ਚ ਇੱਕ ਵਿਅਕਤੀ ਬਰੀ
ਠੱਗੀ ਮਾਰਨ ਦੇ ਦੋਸ਼ਾਂ ਵਿੱਚ ਇੱਕ ਵਿਅਕਤੀ ਬਰੀ
Publish Date: Wed, 10 Dec 2025 06:05 PM (IST)
Updated Date: Wed, 10 Dec 2025 06:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਠੱਗੀ ਮਾਰਨ ਦੇ ਕਥਿਤ ਦੋਸ਼ਾਂ ਵਿੱਚ ਘਿਰੇ ਹੋਏ ਇੱਕ ਵਿਅਕਤੀ ਨੂੰ ਜੂਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਜੁਗਰਾਜ ਸਿੰਘ ਦੀ ਅਦਾਲਤ ਫਰੀਦਕੋਟ ਨੇ ਆਪਣੇ ਇੱਕ ਫ਼ੈਸਲੇ ਵਿੱਚ ਜੁਰਮ ਸਾਬਤ ਨਾ ਹੋਣ ’ਤੇ ਬਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਮੱਲਾ, ਲੰਬਵਾਲੀ ਅਤੇ ਮੁਕਤਸਰ ਸਾਹਿਬ ਦੇ ਵਿਅਕਤੀਆਂ ਦੀ ਸ਼ਿਕਾਇਤ ’ਤੇ ਗੁਲਸ਼ਨ ਸਿੰਘ ਖ਼ਿਲਾਫ਼ ਥਾਣਾ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ’ਤੇ ਗੁਲਸ਼ਨ ਸਿੰਘ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ। ਮਾਣਯੋਗ ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਗੁਲਸ਼ਨ ਸਿੰਘ ਨੂੰ ਬੇਗੁਨਾਹ ਕਰਾਰ ਦਿੰਦਿਆਂ ਬਰੀ ਕਰ ਦਿੱਤਾ।