ਮਨਿਆਰੀ ਦੀ ਦੁਕਾਨ ’ਚ ਸ਼ਾਰਟ ਸਰਕਟ ਨਾਲ ਲੱਗੀ ਅੱਗ
ਫਰੀਦਕੋਟ ਚ ਦੇਰ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਮਨਿਆਰੀ ਦੀ ਦੁਕਾਨ ਨੂੰ ਭਿਆਨਕ ਅੱਗ
Publish Date: Wed, 11 Mar 2026 03:41 PM (IST)
Updated Date: Thu, 12 Mar 2026 04:00 AM (IST)
ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਦੇ ਤਲਵੰਡੀ ਰੋਡ ਤੇ ਦੇਰ ਰਾਤ ਇੱਕ ਮਨਿਆਰੀ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਜਿਸ ਦੇ ਚਲਦੇ ਪੂਰੀ ਦੁਕਾਨ ਸੜ ਕੇ ਸਵਾਹ ਹੋ ਗਈ ਅਤੇ ਉਸ ਅੰਦਰ ਪਿਆ ਸਾਰਾ ਸਮਾਨ ਸੜ ਗਿਆ। ਮੌਕੇ ਤੇ ਪੁੱਜੀ ਫਾਇਰ ਬ੍ਰਿਗੇਡ ਵੱਲੋਂ ਅੱਗ ਤੇ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ। ਇਸ ਮੌਕੇ ਦੁਕਾਨਦਾਰ ਦੇ ਗਵਾਂਢੀਆਂ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਪਤਾ ਲੱਗਾ ਕਿ ਦੇਰ ਰਾਤ ਢਾਈ ਵਜੇ ਦੇ ਕਰੀਬ ਰਮੇਸ਼ ਕੁਮਾਰ ਨਾਮਕ ਦੁਕਾਨਦਾਰ ਦੀ ਦੁਕਾਨ ਨੂੰ ਅੱਗ ਲੱਗ ਗਈ ਅਤੇ ਅੱਗ ਇੰਨੀ ਭਿਆਨਕ ਸੀ ਕਿ ਅੱਗ ਲੱਗਣ ਦੇ ਨਾਲ ਦੁਕਾਨ ਵਿੱਚ ਪਿਆ ਸਾਰਾ ਸਮਾਨ ਅਤੇ ਅਸੈਸਰੀ ਸੜ ਕੇ ਸਵਾਹ ਹੋ ਗਈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਸ਼ਾਰਟ ਸਰਕਟ ਦੇ ਚੱਲਦੇ ਹੀ ਅੱਗ ਲੱਗੀ ਜਿਸ ਨਾਲ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਕਿਹਾ ਕਿ ਦੁਕਾਨਦਾਰ ਬਹੁਤ ਹੀ ਮੱਧ ਵਰਗੀ ਹੈ ਜੋ ਆਪਣੀ ਦੁਕਾਨ ਤੋਂ ਹੀ ਪਰਿਵਾਰ ਦਾ ਗੁਜ਼ਾਰਾ ਮੁਸ਼ਕਲ ਨਾਲ ਚਲਾ ਰਿਹਾ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੁਕਾਨਦਾਰ ਦੀ ਮਾਲੀ ਮਦਦ ਸਰਕਾਰ ਦੇਵੇ ਤਾਂ ਜੋ ਉਹ ਮੁੜ ਆਪਣਾ ਕਾਰੋਬਾਰ ਸ਼ੁਰੂ ਕਰ ਸਕੇ।