ਪੱਤਰ ਪੇ੍ਰਰਕ, ਕੋਟਕਪੂਰਾ : ਜ਼ਿਲ੍ਹਾ ਪੁਲਿਸ ਮੁਖੀ ਫਰੀਦਕੋਟ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਇਕ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਏਐੱਸਆਈ ਗੁਰਬਖਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਸਰਦੂਲ ਸਿੰਘ ਭੋਲਾ ਵਾਸੀ ਬਲਬੀਰ ਬਸਤੀ ਫਰੀਦਕੋਟ ਸ਼ਰਾਬ ਵੇਚਣ ਦਾ ਆਦੀ ਹੈ, ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ ਮੁਤਾਬਿਕ ਕਾਰਵਾਈ ਕਰਦਿਆਂ ਸਰਦੂਲ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 9 ਬੋਤਲਾਂ ਠੇਕਾ ਅੰਗਰੇਜ਼ੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਸਰਦੂਲ ਸਿੰਘ ਖ਼ਿਲਾਫ਼ ਸਿਟੀ ਥਾਣਾ ਫਰੀਦਕੋਟ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।