ਅਕਾਲੀ ਦਲ ਦੀਆਂ ਨੀਤੀਆਂ ਦੀ ਕੀਤੀ ਸ਼ਲਾਘਾ
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਲੋਕ ਲਹਿਰ ਬਣੀ : ਅਕਾਲੀ ਆਗੂ
Publish Date: Fri, 24 Apr 2026 04:55 PM (IST)
Updated Date: Sat, 25 Apr 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਰਾਜ ਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਜ਼ੈਲਦਾਰ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ ਅਤੇ ਸੀਨੀਅਰ ਅਕਾਲੀ ਆਗੂ ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਭਗਤੂਆਣਾ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਲੋਕ ਲਹਿਰ ਬਣ ਚੁੱਕੀ ਹੈ ਅਤੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰੀ ਖਿੱਚ ਚੁੱਕੇ ਹਨ, ਜਿਸ ਦੀ ਮਿਸਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਪੱਧਰੀ ਰੈਲੀਆਂ ’ਚ ਹੋ ਰਹੇ ਭਾਰੀ ਇਕੱਠਾਂ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਪੰਜਾਬ ਦਾ ਜੰਗੀ ਪੱਧਰ ’ਤੇ ਵਿਕਾਸ ਹੋਇਆ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲਾਂ ਹੜ੍ਹ ਪੀੜਤਾਂ ਦੀ ਮੱਦਦ ਕਰਦਿਆਂ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ ਅਤੇ ਜੋ ਵਾਅਦੇ ਲੋਕਾਂ ਨਾਲ ਭਗਵੰਤ ਮਾਨ ਸਰਕਾਰ ਨੇ ਕੀਤੇ ਸਨ ਉਨ੍ਹਾਂ ਨੂੰ ਅੰਤ ਸਮੇਂ ’ਚ ਪੂਰੇ ਕੀਤੇ ਜਾਣ ਦੇ ਲੋਕਾਂ ਨੂੰ ਝੂਠੇ ਸਬਗਬਾਜ਼ ਦਿਖਾਏ ਜਾ ਰਹੇ ਹਨ।