ਪੰਜਾਬ ਸਰਕਾਰ ਦੇ ਬਜਟ ਦੀ ਤਾਰੀਫ ਕੀਤੀ
2027 ਵਿਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ : ਪ੍ਰੋ. ਗੁਰਸੇਵਕ ਸਿੰਘ
Publish Date: Sun, 15 Mar 2026 04:30 PM (IST)
Updated Date: Mon, 16 Mar 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹਰ ਇਕ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਅਤੇ ਇਹ ਲੋਕ ਪੱਖੀ ਬਜਟ ਹੈ, ਜਿਸ ਨਾਲ ਹਰ ਵਰਗ ਦੇ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਪ੍ਰੋ. ਗੁਰਸੇਵਕ ਸਿੰਘ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਬਜਟ ਵਿਚ 18 ਸਾਲ ਤੋਂ ਉੱਪਰ ਦੀ ਹਰ ਮਹਿਲਾ ਲਈ 1000 ਰੁਪਏ ਪ੍ਰਤੀ ਮਹੀਨਾ ਅਤੇ ਐੱਸ.ਸੀ. ਵਰਗ ਦੀਆਂ ਮਹਿਲਾਵਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਇਤਿਹਾਸਿਕ ਕਦਮ ਹੈ। ਪ੍ਰੋ. ਗੁਰਸੇਵਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹ ਸਾਰੇ ਹੀ ਪੂਰੇ ਕਰ ਦਿੱਤੇ ਗਏ ਹਨ, ਹੁਣ ਵਿਰੋਧੀਆਂ ਨੂੰ ਬੋਲਣ ਦਾ ਮੌਕਾ ਨਹੀਂ ਮਿਲੇਗਾ। ਪ੍ਰੋ. ਗੁਰਸੇਵਕ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਕੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ।