ਜੈਤੋ ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਦਬਦਬਾ
ਜੈਤੋ ਨਗਰ ਕੌਂਸਲ ਚੋਣਾਂ ’ਚ ‘ਆਪ’ ਦਾ ਦਬਦਬਾ, 17 ’ਚੋਂ 12 ਵਾਰਡਾਂ ’ਤੇ ਕੀਤੀ ਸ਼ਾਨਦਾਰ ਜਿੱਤ ਦਰਜ
Publish Date: Mon, 01 Jun 2026 03:45 PM (IST)
Updated Date: Tue, 02 Jun 2026 04:00 AM (IST)

17 ’ਚੋਂ 12 ਵਾਰਡਾਂ ’ਤੇ ਕੀਤੀ ਸ਼ਾਨਦਾਰ ਜਿੱਤ ਦਰਜ, ਵਰਕਰਾਂ ’ਚ ਉਤਸ਼ਾਹ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਨਗਰ ਕੌਂਸਲ ਜੈਤੋ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17 ਵਿੱਚੋਂ 12 ਵਾਰਡਾਂ ’ਤੇ ਜਿੱਤ ਦਾ ਪਰਚਮ ਲਹਿਰਾਇਆ ਹੈ। ਕਈ ਵਾਰਡਾਂ ਵਿੱਚ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ, ਜਦਕਿ ਬਾਕੀ ਵਾਰਡਾਂ ਵਿੱਚ ਪਾਰਟੀ ਉਮੀਦਵਾਰਾਂ ਨੇ ਵਿਰੋਧੀਆਂ ਨੂੰ ਪਿੱਛੇ ਛੱਡਦਿਆਂ ਮਹੱਤਵਪੂਰਨ ਜਿੱਤ ਦਰਜ ਕੀਤੀ। ਚੋਣ ਨਤੀਜਿਆਂ ਤੋਂ ਬਾਅਦ ਸ਼ਹਿਰ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਅਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਵੱਲੋਂ ਮਿਠਾਈਆਂ ਵੰਡ ਕੇ ਅਤੇ ਨਾਅਰੇਬਾਜ਼ੀ ਕਰਦਿਆਂ ਜਿੱਤ ਦਾ ਜਸ਼ਨ ਮਨਾਇਆ ਗਿਆ। ਨਗਰ ਕੌਂਸਲ ਜੈਤੋ ਦੇ ਵਾਰਡ ਨੰਬਰ-1 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੀਤਮ ਕੌਰ ਪਤਨੀ ਜਗਦੀਸ਼ ਸਿੰਘ, ਵਾਰਡ ਨੰਬਰ-3 ਤੋਂ ਨਰਿੰਦਰਪਾਲ ਸਿੰਘ ਰਾਮੇਆਣਾ ਪੁੱਤਰ ਗੁਰਦੀਪ ਸਿੰਘ, ਵਾਰਡ ਨੰਬਰ-4 ਤੋਂ ਲਖਵਿੰਦਰ ਸਿੰਘ ‘ਲੱਖਾ ਬਰਾੜ’ ਪੁੱਤਰ ਗੁਰਤੇਜ ਸਿੰਘ ਬਰਾੜ, ਵਾਰਡ ਨੰਬਰ-6 ਤੋਂ ਬੇਅੰਤ ਸਿੰਘ ‘ਰਾਜੂ ਸਿੱਧੂ’ ਪੁੱਤਰ ਛੀਹਾ ਸਿੰਘ ਸਿੱਧੂ, ਵਾਰਡ ਨੰਬਰ-11 ਤੋਂ ਨਿਰਮਲਾ ਦੇਵੀ ਪਤਨੀ ਧਰਮਪਾਲ ਗਰਗ, ਵਾਰਡ ਨੰਬਰ-13 ਤੋਂ ਪ੍ਰਿਯੰਕਾ ਗਰਗ ਪਤਨੀ ਐਡਵੋਕੇਟ ਅਮਿਤ ਕੁਮਾਰ ‘ਗੋਲਡੂ ਮਿੱਤਲ’ ਅਤੇ ਵਾਰਡ ਨੰਬਰ-14 ਤੋਂ ਪਰਵੀਨ ਗਰਗ ਪਤਨੀ ਸੁਰਿੰਦਰ ਗਰਗ ਬਿਨਾਂ ਮੁਕਾਬਲਾ ਚੁਣੇ ਗਏ। ਇਸ ਤੋਂ ਇਲਾਵਾ ਵਾਰਡ ਨੰਬਰ-5 ਤੋਂ ਮਨਦੀਪ ਸ਼ਰਮਾ ਪਤਨੀ ਪ੍ਰਦੀਪ ਕੁਮਾਰ ‘ਦੀਪਾ ਸ਼ਰਮਾ’, ਵਾਰਡ ਨੰਬਰ-8 ਤੋਂ ਡਾ. ਹਰੀਸ਼ ਚੰਦਰ ਗੋਇਲ ਪੁੱਤਰ ਬਾਬੂ ਰਾਮ ਗੋਇਲ, ਵਾਰਡ ਨੰਬਰ-15 ਤੋਂ ਮਨਦੀਪ ਕੌਰ ਪਤਨੀ ਹਰਬੰਸ ਲਾਲ ‘ਭੋਪੀ’, ਵਾਰਡ ਨੰਬਰ-16 ਤੋਂ ਵਿਜੈ ਕੁਮਾਰ ਸੋਲੰਕੀ ਪੁੱਤਰ ਸ਼ਿਵਚਰਨ ਸੋਲੰਕੀ ਅਤੇ ਵਾਰਡ ਨੰਬਰ-17 ਤੋਂ ਅਮਰ ਸਿੰਘ ਸਿੰਗਲ ਪੁੱਤਰ ਮਨਜੀਤ ਸਿੰਘ ਫੌਜੀ ਨੇ ਚੋਣ ਮੈਦਾਨ ਵਿੱਚ ਜਿੱਤ ਹਾਸਲ ਕਰਕੇ ਪਾਰਟੀ ਦੀ ਝੋਲੀ ਵਿੱਚ ਹੋਰ ਵੱਡੀ ਸਫ਼ਲਤਾ ਜੋੜੀ। ਚੋਣ ਨਤੀਜਿਆਂ ਮਗਰੋਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵੱਡੇ ਪੱਧਰ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ, ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ, ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ, ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ਦਫ਼ਤਰ ਇੰਚਾਰਜ ਮਨਪ੍ਰੀਤ ਸ਼ਰਮਾ ਬਰਗਾੜੀ, ‘ਆਪ’ ਯੂਥ ਆਗੂ ਲੱਬੀ ਧਾਲੀਵਾਲ ਵਾੜਾ ਭਾਈਕਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਸਮੇਤ ਸਮੂਹ ਆਗੂਆਂ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖੀ ਕਾਰਜਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਕਤ ਆਗੂਆਂ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਆਮ ਲੋਕਾਂ ਨਾਲ ਸਿੱਧੇ ਜੁੜਾਅ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੈਤੋ ਦੇ ਵੋਟਰਾਂ ਨੇ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਆਪਣਾ ਫ਼ੈਸਲਾ ਸੁਣਾ ਕੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨਵੇਂ ਚੁਣੇ ਗਏ ਕੌਂਸਲਰ ਆਪਣੇ-ਆਪਣੇ ਵਾਰਡਾਂ ਵਿੱਚ ਸਰਵਪੱਖੀ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਸੜਕਾਂ, ਸੀਵਰੇਜ, ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੀ ਉਤਰਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।