- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਵੱਲੋਂ 19 ਟੋਲ ਪਲਾਜ਼ੇ ਬੰਦ ਕਰਵਾ ਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ : ‘ਆਪ’ ਆਗੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਆਮ ਲੋਕਾਂ ਨੂੰ ਆਰਥਿਕ ਰਾਹਤ ਦੇਣ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਦੀ ਲੜੀ ਤਹਿਤ 19 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ, ਜਿਸ ਨਾਲ ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ ਨੇ ਸਾਂਝੇ ਬਿਆਨ ਰਾਹੀਂ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਟੋਲ ਪਲਾਜ਼ਿਆਂ ਦੇ ਨਾਂ ’ਤੇ ਲੋਕਾਂ ਦੀ ਜੇਬ ਉੱਪਰ ਲਗਾਤਾਰ ਵਾਧੂ ਬੋਝ ਪਾਇਆ ਗਿਆ ਅਤੇ ਆਮ ਆਦਮੀ ਨੂੰ ਆਪਣੀਆਂ ਰੋਜ਼ਾਨਾ ਦੀਆਂ ਯਾਤਰਾਵਾਂ ਲਈ ਵੀ ਵੱਡੀ ਕੀਮਤ ਚੁਕਾਉਣੀ ਪੈਂਦੀ ਸੀ। ਪਰ ਮੌਜੂਦਾ ‘ਆਪ’ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਅਤੇ ਜਨਹਿੱਤ ਨੂੰ ਪਹਿਲ ਦਿੰਦਿਆਂ ਕਈ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਕੇ ਪੰਜਾਬੀਆਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ 19 ਟੋਲ ਪਲਾਜ਼ੇ ਬੰਦ ਹੋਣ ਕਾਰਨ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਕਰੀਬ 67 ਲੱਖ ਰੁਪਏ ਦੀ ਬਚਤ ਹੋ ਰਹੀ ਹੈ, ਜੋ ਕਿ ਸਾਲਾਨਾ ਕਰੋੜਾਂ ਰੁਪਏ ਬਣਦੀ ਹੈ। ਇਸ ਨਾਲ ਨਾ ਸਿਰਫ਼ ਆਮ ਯਾਤਰੀਆਂ ਨੂੰ ਫ਼ਾਇਦਾ ਹੋਇਆ ਹੈ, ਸਗੋਂ ਕਿਸਾਨਾਂ, ਵਪਾਰੀਆਂ, ਟਰਾਂਸਪੋਰਟਰਾਂ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਨੂੰ ਵੀ ਵੱਡੀ ਆਰਥਿਕ ਰਾਹਤ ਮਿਲੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਦੀ ਹਰ ਨੀਤੀ ਦਾ ਕੇਂਦਰ ਬਿੰਦੂ ਆਮ ਲੋਕਾਂ ਦੀ ਭਲਾਈ ਹੈ। ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਆਵਾਜਾਈ ਖੇਤਰ ਵਿੱਚ ਵੀ ਲੋਕਾਂ ਨੂੰ ਰਾਹਤ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਜਨਹਿੱਤ ਦੇ ਅਜਿਹੇ ਫ਼ੈਸਲੇ ਲਏ ਜਾਂਦੇ ਰਹਿਣਗੇ, ਜਿਨ੍ਹਾਂ ਨਾਲ ਪੰਜਾਬ ਦੇ ਹਰ ਵਰਗ ਨੂੰ ਸਿੱਧਾ ਲਾਭ ਮਿਲੇਗਾ। ਧਰਮਜੀਤ ਸਿੰਘ ਰਾਮੇਆਣਾ, ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਇਕਬਾਲ ਸਿੰਘ ਡੋਡ ਅਤੇ ਕੁਲਦੀਪ ਸਿੰਘ ਗਿੱਲ ਡੋਡ ਨੇ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਬੇਲੋੜੇ ਆਰਥਿਕ ਬੋਝ ਤੋਂ ਮੁਕਤ ਕਰਕੇ ਇੱਕ ਖੁਸ਼ਹਾਲ ਅਤੇ ਵਿਕਾਸਸ਼ੀਲ ਪੰਜਾਬ ਦੀ ਸਿਰਜਣਾ ਕਰਨਾ ਹੈ।