- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ

ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹੇ ’ਚ ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਤੇ ਸੇਫ ਸਕੂਲ ਵਾਹਨ ਸਕੀਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਸਬੰਧੀ ਕੇਸ਼ਵ ਗੋਇਲ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ’ਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਵੱਲੋਂ ਟਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅਣਅਧਿਕਾਰਤ ਪਾਰਕਿੰਗ, ਓਵਰ ਸਪੀਡ, ਓਵਰਲੋਡ ਵਾਹਨਾਂ ਦੇ ਚਲਾਨ, ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਤੇ ਹਿੱਟ ਐਂਡ ਰਨ ਮਾਮਲਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕ ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਕੂਲੀ ਵਾਹਨਾਂ ਦੇ ਡਰਾਈਵਰਾਂ ਦੀ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨ ਚਾਲਕਾਂ ਲਈ ਹੈਲਮਟ ਅਤੇ ਚਾਰ ਪਹੀਆ ਵਾਹਨ ਚਾਲਕਾਂ ਤੇ ਸਵਾਰੀਆਂ ਲਈ ਸੀਟ ਬੈਲਟ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਈ-ਦਾਰ, ਆਈ-ਦਾਰ ਪੋਰਟਲ ਅਤੇ ਕੈਸ਼ਲੈੱਸ ਟਰੀਟਮੈਂਟ ਸਕੀਮ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਰਾਜਿੰਦਰ ਸਿੰਘ ਐੱਸ.ਡੀ.ਐੱਮ. ਕੋਟਕਪੂਰਾ ਕਮ-ਆਰ.ਟੀ.ਏ ਫਰੀਦਕੋਟ ਅਤੇ ਗੁਰਪਾਲ ਸਿੰਘ ਬਰਾੜ ਅਡੀਸ਼ਨਲ ਆਰ.ਟੀ.ਓ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਮੇਂ-ਸਮੇਂ ’ਤੇ ਸਕੂਲੀ ਬੱਸਾਂ ਅਤੇ ਵੈਨਾਂ ਦੀ ਜਾਂਚ ਵੀ ਕੀਤੀ ਜਾਵੇਗੀ। ਇਸ ਮੌਕੇ ਇਕਬਾਲ ਸਿੰਘ ਡੀ.ਐੱਸ.ਪੀ, ਸੁਖਪਿੰਦਰ ਸਿੰਘ, ਅਰਸ਼ਦੀਪ ਸਿੰਘ ਈ.ਓ ਫਰੀਦਕੋਟ, ਪ੍ਰਿੰਸ ਸ਼ਰਮਾ ਤੋਂ ਇਲਾਵਾ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।