- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਜ਼ਿਲ੍ਹੇ ਵਿੱਚ ਦਾਖ਼ਲ ਹੋਈ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਵੀਰਵਾਰ ਨੂੰ ਫ਼ਰੀਦਕੋਟ ਜ਼ਿਲ੍ਹੇ ਵਿੱਚ ਦਾਖ਼ਲ ਹੋਈ। ਯਾਤਰਾ ਨੇ ਵਿਧਾਨ ਸਭਾ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਵਿੱਚੋਂ ਲੰਘਦਿਆਂ ਪਿੰਡ ਰੋੜੀਕਪੂਰਾ ਵਿਖੇ ਪਹਿਲਾ ਪੜਾਅ ਕੀਤਾ। ਇੱਥੇ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਰਾਜਸਥਾਨ ਦੇ ਸਾਦੁਲ ਸ਼ਹਿਰ ਤੋਂ ਵਿਧਾਇਕ ਗੁਰਬੀਰ ਸਿੰਘ ਬਰਾੜ ਨੇ ਵੀ ਲੋਕਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ਦੇ ਉਦੇਸ਼ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਆਗੂਆਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਅਗਲਾ ਪੜਾਅ ਜੈਤੋ ਦਾ ਰਾਮ ਲੀਲ੍ਹਾ ਮੈਦਾਨ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਯਾਤਰਾ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਲੋਕਾਂ ਨਾਲ ਮੁਲਾਕਾਤ ਕ2ਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ, ਹਲਕਾ ਜੈਤੋ ਦੇ ਇੰਚਾਰਜ ਪ੍ਰਕਾਸ਼ ਸਿੰਘ ਸੇਵੇਵਾਲਾ, ਡਾ. ਰਮਨਦੀਪ ਸਿੰਘ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।