ਆਦੇਸ਼ ਕਾਲਜ ਮਚਾਕੀ ਕਲਾਂ ਨੇ ਵਿਸ਼ਵ ਏਡਜ਼ ਦਿਵਸ ਮਨਾਇਆ
ਆਦੇਸ਼ ਕਾਲਜ ਮਚਾਕੀ ਕਲਾਂ ਨੇ ਵਿਸ਼ਵ ਏਡਜ ਦਿਵਸ ਮਨਾਇਆ
Publish Date: Tue, 02 Dec 2025 04:21 PM (IST)
Updated Date: Tue, 02 Dec 2025 04:23 PM (IST)

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਆਦੇਸ਼ ਇੰਸਟੀਟਿਊਟ ਆਫ ਹਾਇਰ ਸਟੱਡੀਜ ਮਚਾਕੀ ਕਲਾਂ ਫਰੀਦਕੋਟ ਵਿਖੇ ਡਾਇਰੈਕਟਰ ਜਨਜੀਤਪਾਲ ਸਿੰਘ ਸੇਖੋਂ, ਮੈਨੇਜਿੰਗ ਡਾਇਰੈਕਟਰ ਜਰਮਨਜੀਤ ਸਿੰਘ ਸੰਧੂ, ਕਾਲਜ ਡਿਵੈਲਪਮੈਂਟ ਡਾਇਰੈਕਟਰ ਐਸ.ਪੀ. ਮੋਂਗਾ ਅਤੇ ਪ੍ਰਿੰਸੀਪਲ ਡਾ. ਏਐੱਸ ਵਿਰਕ ਦੀ ਯੋਗ ਅਗਵਾਈ ਹੇਠ ਪੈਰਾਮੈਡੀਕਲ ਸਾਇੰਸ ਵਿਭਾਗ ਵੱਲੋਂ ਵਿਸ਼ਵ ਏਡਜ ਦਿਵਸ ਮਨਾਉਣ ਦੇ ਸਬੰਧ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੇ ਦੂਜੇ ਅਤੇ ਤੀਸਰੇ ਸਥਾਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾਇਰੈਕਟਰ ਐਸ ਪੀ ਮੌਂਗਾ ਨੇ ਵਿਭਾਗ ਨੂੰ ਅਜਿਹੇ ਪ੍ਰੋਗਰਾਮ ਆਯੋਜਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਏਐੱਸ ਵਿਰਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਸਾਨੂੰ ਲੋਕਾਂ ਨੂੰ ਏਡਜ ਵਰਗੀ ਭਿਆਨਕ ਬਿਮਾਰੀ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਪੈਰਾਮੈਡੀਕਲ ਸਾਇੰਸ ਵਿਭਾਗ ਦੇ ਮੁਖੀ ਡਾ. ਰਾਏ ਸਿੰਘ ਢਿੱਲੋ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਵਿਗਿਆਨ ਦੇ ਵਿਦਿਆਰਥੀ ਹੋਣ ਦੇ ਨਾਤੇ ਸਾਡਾ ਪਹਿਲਾ ਫਰਜ਼ ਬਣਦਾ ਹੈ ਕਿ ਅਸੀਂ ਹਰ ਇੱਕ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰੀਏ। ਇਸ ਮੌਕੇ ਸਹਾਇਕ ਪ੍ਰੋ. ਮੁਹੰਮਦ ਆਮਿਰ ਖਾਨ, ਅਲਕਾ, ਡੋਲੀ ਵਰਮਾ ਅਤੇ ਨੇਹਾ ਹਾਜ਼ਰ ਸਨ।