ਜੇਲ ’ਚ ਬੰਦ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ
*ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਤੇ ਜਬਰ ਢਾਹੁਣ ਖਿਲਾਫ ਅਰਥੀ ਫੂਕ ਪ੍ਰਦਰਸ਼ਨ*
Publish Date: Sat, 07 Feb 2026 04:18 PM (IST)
Updated Date: Sun, 08 Feb 2026 04:00 AM (IST)

ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਅਰਥੀ ਫੂਕ ਰੋਸ ਮੁਜ਼ਾਹਰਾ ਸ਼ਰਮਾ, ਗਰਗ ਪੰਜਾਬੀ ਜਾਗਰਣ ਫਰੀਦਕੋਟ : ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਫਰੀਦਕੋਟ ਵਿੱਚ ਭਗਵੰਤ ਮਾਨ ਸਰਕਾਰ ਦੀ ਅਰਥੀ ਫੂਕੀ! ਜ਼ਿਕਰ ਯੋਗ ਹੈ ਕਿ ਕੱਲ ਬੀਕੇਯੂ ਉਗਰਾਹਾਂ ਦੇ ਕਾਰਕੁਨਾਂ ਤੇ ਆਗੂਆਂ ਤੇ ਪੰਜਾਬ ਪੁਲਿਸ ਵੱਲੋਂ ਅੰਨੇਵਾਤ ਤਸ਼ੱਦਦ ਕੀਤਾ ਗਿਆ ਜਗ੍ਹਾ ਜਗ੍ਹਾ ਲਾਠੀ ਚਾਰਜ ਕੀਤਾ ਗਿਆ ਤੇ ਬਠਿੰਡੇ ਵਿੱਚ ਉਹਨਾਂ ਨੂੰ ਰੋਸ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਕਿੰਗਰਾ, ਗੁਰਮੀਤ ਸੰਗਰਾਹੂਰ, ਗੁਰਜੀਤ ਬਰਾੜ, ਨਿਸ਼ਾਨ ਭੁੱਲਰ ਤੇ ਪੀ ਐਸ ਯੂ ਆਗੂ ਹਰਵੀਰ ਗੰਧੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਨਕਸ਼ੇ ਕਦਮ ਤੇ ਚੱਲਦਿਆਂ ਪੰਜਾਬ ਵਿੱਚ ਜਮਹੂਰੀਅਤ ਦਾ ਗਲ ਘੁਟਣ ਦਾ ਕੰਮ ਭਗਵੰਤ ਮਾਨ ਸਰਕਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਹਰੇਕ ਵਿਅਕਤੀ ਦਾ ਸੰਵਿਧਾਨਿਕ ਹੱਕ ਹੈ ਔਰ ਉਸੇ ਹੱਕ ਤਹਿਤ ਹੀ ਬੀਕੇਯੂ ਉਗਰਾਹਾਂ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਸੀ। ਉਹਨਾਂ ਕਿਹਾ ਕਿ ਡੀਐਸਪੀ ਦੀ ਬਾਂਹ ਟੁੱਟਣ ਦੇ ਮਾਮਲੇ ਵਿੱਚ ਕਿਸਾਨ ਆਗੂਆਂ ਤੇ 307 ਦਾ ਝੂਠਾ ਮੁਕਦਮਾ ਦਰਜ ਕਰਕੇ ਉਹਨਾਂ ਨੂੰ ਕਰੀਬਨ 10 ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਉਹਨਾਂ ਕਿਹਾ ਹੈ ਕਿ ਕਾਨੂੰਨਨ ਤੌਰ ਤੇ ਡਾਂਗ ਨਾਲ ਬਾਂਹ ਟੁੱਟਣ ਤੇ ਇਰਾਦਾ ਕਤਲ ਦਾ ਪਰਚਾ ਨਹੀਂ ਬਣਦਾ ਪਰ ਪੁਲਿਸ ਅੰਦੋਲਨਕਾਰੀਆਂ ਨਾਲ ਖੁੰਦਕ ਰੱਖਦਿਆਂ ਹੋਇਆਂ ਇਸ ਤਰ੍ਹਾਂ ਦੀਆਂ ਸੰਗੀਨ ਧਰਾਵਾਂ ਲਾ ਕੇ ਉਹਨਾਂ ਨੂੰ ਮਹੀਨਿਆਂ ਵੱਧੀ ਜੇਲਾਂ ਵਿੱਚ ਸੜਨ ਵਾਸਤੇ ਮਜਬੂਰ ਕਰ ਰਹੀ ਹੈ ਅਤੇ ਉੱਪਰੋਂ ਜਮਹੂਰੀ ਤਰੀਕੇ ਨਾਲ ਇਸ ਬੇਇਨਸਾਫੀ ਖਿਲਾਫ ਆਵਾਜ਼ ਚੱਕਣ ਤੇ ਡਾਂਗਾਂ ਵਰਾਈਆਂ ਜਾ ਰਹੀਆਂ ਨੇ। ਉਹਨਾਂ ਕਿਹਾ ਕਿ ਕਿਸਾਨ ਲਹਿਰ ਨੂੰ ਕੁਚਲਣ ਦੇ ਪਿੱਛੇ ਮਨਸ਼ਾ ਇਹ ਹੈ ਕਿ ਬਿਜਲੀ ਬਿਲ, ਬੀਜ ਬਿੱਲ ਅਤੇ ਮੁਕਤ ਵਪਾਰ ਸਮਝੌਤਿਆਂ ਨੂੰ ਲਾਗੂ ਕਰਨ ਦੇ ਵਿੱਚ ਕਿਸਾਨ ਲਹਿਰ ਅੜੀਕਾ ਬਣੀ ਹੋਈ ਆ ਜਿਸ ਦੇ ਚਲਦਿਆਂ ਹੀ ਲਗਾਤਾਰ ਪੰਜਾਬ ਸਰਕਾਰ ਕੇਂਦਰ ਸਰਕਾਰ ਤੇ ਚੱਲਦਿਆਂ ਕਿਸਾਨਾਂ ਤੇ ਜਬਰ ਢਾਹ ਰਹੀ ਹੈ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਜਬਰ ਨੂੰ ਬੰਦ ਕਰਨਾ ਚਾਹੀਦਾ ਹੈ ਅਤੇ ਜੇਲ ਵਿੱਚ ਬੰਦ ਕਿਸਾਨ ਆਗੂਆਂ ਨੂੰ ਫੌਰੀ ਰਿਹਾ ਕਰਨਾ ਚਾਹੀਦਾ ਹੈ ਨਹੀਂ ਤਾਂ ਇੱਕ ਵੱਡੇ ਕਿਸਾਨ ਅੰਦੋਲਨ ਦਾ ਸਾਹਮਣਾ ਕਰਨ ਵਾਸਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਤਿਆਰ ਰਹਿਣਾ ਚਾਹੀਦਾ ਹੈ।