ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ

ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਫਰੀਦਕੋਟ 'ਚ ਪੈਂਦੇ ਤਿੰਨ ਹਲਕਿਆਂ 'ਚ ਸਾਬਕਾ ਵਿਧਾਇਕ ਤੇ ਜਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ 'ਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਪੋਲ ਖੋਲਣ ਲਈ ਦਿੱਤੇ ਗਏ ਇਸ ਧਰਨੇ ਦੌਰਾਨ ਮਨਤਾਰ ਸਿੰਘ ਬਰਾੜ,ਪਰਮਬੰਸ ਸਿੰਘ ਬੰਟੀ ਰੋਮਾਣਾ,ਸੂਬਾ ਸਿੰਘ ਬਾਦਲ ਨੇ ਕਿਹਾ ਕਿ ਇੰਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਸਮੇਂ-ਸਮੇਂ 'ਤੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਰਿਹਾ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣਾ, ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਪ ਵੱਲੋਂ 2017 ਦੀਆਂ ਚੋਣਾਂ ਵੇਲੇ ਕਿਸਾਨਾਂ ਦਾ ਸਾਰਾ ਕਰਜਾ ਮੁਆਫ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਝੂਠਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਪਾਣੀਆਂ ਬਾਰੇ ਪੰਜਾਬ ਅਤੇ ਹਰਿਆਣਾ ਵਿੱਚ ਵੱਖਰਾ ਅਤੇ ਦਿੱਲੀ ਦੇ ਹੱਕ ਵਿੱਚ ਸਟੈਂਡ ਲੈ ਕੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਰਹੀ ਅਤੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਸਰਕਾਰ ਦੇ ਸਰਕਾਰੀ ਵਕੀਲ 26 ਜਨਵਰੀ ਨੂੰ ਅੰਦੋਲਨ ਦੌਰਾਨ ਗਿ੍ਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਖਿਲਾਫ ਸਰਕਾਰੀ ਵਕੀਲ ਅਦਾਲਤ ਵਿੱਚ ਪੇਸ਼ ਹੋਏ। ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਮੌਕੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਸੁਖਬੀਰ ਬਾਦਲ ਦੀ ਕੋਰੋਨਾ ਪੀੜਤਾਂ ਦੀ ਖਬਰ ਸੁਣਕੇ ਪੰਡਾਲ 'ਚ ਤਾੜੀਆਂ ਵਜਾਈਆਂ,ਪਰ ਉਨ੍ਹਾ ਜਿੰਮੇਵਾਰ ਲੀਡਰ ਹੋਣ ਦੇ ਬਾਵਜੂਦ ਮੁਆਫੀ ਮੰਗਣੀ ਜਰੂਰੀ ਨਹੀ ਸਮਝੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਅਤੇ ਆਪ ਦੇ ਆਗੂਆਂ ਦੇ ਝੂਠੇ ਪ੍ਰਚਾਰ ਵਿੱਚ ਨਾ ਆ ਕੇ ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ। ਇਸ ਮੌਕੇ ਕੁਲਤਾਰ ਸਿੰਘ ਬਰਾੜ,ਮੋਹਨ ਸਿੰਘ ਮੱਤਾ,ਕੇਵਲ ਸਿੰਘ ਸਹੋਤਾ, ਜਸਪਾਲ ਸਿੰਘ ਮੋੜ, ਰਵਿੰਦਰ ਗਰਗ ਤੋਤਾ, ਅਨੂੰਪ੍ਰਤਾਪ ਸਿੰਘ ਬਰਾੜ,ਭੁਸ਼ਣ ਕੁਮਾਰ ਮਿੱਤਲ,ਬਲਵੀਰ ਸਿੰਘ, ਦਰਸ਼ਨ ਸਿੰਘ ਠੇਕੇਦਾਰ, ਸ਼ਨੀ ਮੌੜ, ਕਰਤਾਰ ਸਿੰਘ ਸਿੱਖਾਂ ਵਾਲਾ, ਸੁਖਵਿੰਦਰ ਸੁੱਖਾ, ਬਲਵਿੰਦਰ ਸਿੰਘ ਦਿਉਲ, ਦਰਸ਼ਨ ਸਿੰਘ ਭੱਟੀ, ਰਾਮਪਾਲ ਬਰਗਾੜੀ, ਚਰਨਜੀਤ ਸਿੰਘ ਸਰਪੰਚ, ਗੁਰਮੁੱਖ ਸਿੰਘ ਭੁੱਲਰ, ਬਲਵੀਰ ਸਿੰਘ ਰੰਧਾਵਾ,ਬਲਵੀਰ ਸਿੰਘ ਰਾਓ,ਨਰਿੰਦਰ ਸਿੰਘ,ਰਜਿੰਦਰ ਦਾਸ ਰਿੰਕੂ,ਸਤੀ;ਸਤੀਸ਼ ਗਰੋਵਰ ਆਦਿ ਵੀ ਹਾਜਰ ਸਨ।