- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਹੋਂਦ ਵਿੱਚ ਆਇਆਂ 5 ਸਾਲ ਪੂਰੇ, ਆਗੂਆਂ ਵੱਲੋਂ ਚੜਦੀ ਕਲਾ ਦੀ ਅਰਦਾਸ

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਸਵ. ਦੀਪ ਸਿੱਧੂ ਵੱਲੋਂ ਨੌਜਵਾਨਾਂ ਤੇ ਪੰਜਾਬ ਦੇ ਭਲੇ ਲਈ ਪੰਥ ਅਤੇ ਪੰਜਾਬ ਦੀ ਆਵਾਜ਼ ਬੁਲੰਦ ਕਰਨ ਲਈ ਬਣਾਈ ਗਈ ਜਥੇਬੰਦੀ ਵਾਰਿਸ ਪੰਜਾਬ ਦੇ ਨੂੰ ਹੋਂਦ ਵਿੱਚ ਆਇਆਂ ਨੂੰ 5 ਸਾਲ ਪੂਰੋੇ ਹੋ ਗਏ ਹਨ।ਦੀਪ ਸਿੱਧੂ ਦੀ ਮੌਤ ਤੋਂ ਬਾਅਦ ਹੁਣ ਵਾਰਿਸ ਪੰਜਾਬ ਦੇ ਨੂੰ ਭਾਈ ਅਮ੍ਰਿਤਪਾਲ ਸਿੰਘ ਐਮ.ਪੀ ਦੇ ਪਿਤਾ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਅਤੇ ਸਰਬਜੀਤ ਸਿੰਘ ਐਮ.ਪੀ ਅਗਵਾਈ ਕਰ ਰਹੇ ਹਨ ਤੇ ਨਿਤ ਦਿਨ ਸੂਬੇ ਦੇ ਲੋਕਾਂ ਨੂੰ ਲਾਮਬੰਦ ਕਰਕੇ ਜਥੇਬੰਦੀ ਨਾਲ ਜੋੜ ਕੇ ਪੰਜਾਬ ਤੇ ਪੰਚਾਬੀਅਤ ਲਈ ਕੰਮ ਕਰ ਰਹੇ ਹਨ।ਪੰਜ ਸਾਲ ਪੂਰੇ ਹੋਣ ਤੇ ਜਥੇਬੰਦੀ ਦੇ ਸਾਰੇ ਆਗੂਆਂ ਤੇ ਵਰਕਰਾਂ ਵੱਲੋਂ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪੰਥ, ਪੰਜਾਬ, ਪੰਜਾਬੀਅਤ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਸ਼ੁਕਰਾਨੇ ਦੀ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਹੁੰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਿਆਸਤ ਦੀ ਲੋੜ ਹੈ ਜੋ ਸਿਰਫ਼ ਸੱਤਾ ਹਾਸਲ ਕਰਨ ਤੱਕ ਸੀਮਤ ਨਾ ਹੋਵੇ, ਸਗੋਂ ਪੰਜਾਬ, ਪੰਜਾਬੀਆਂ ਅਤੇ ਸੰਗਤ ਦੇ ਹਿੱਤਾਂ ਨੂੰ ਆਪਣੀ ਸਿਆਸਤ ਦਾ ਕੇਂਦਰ ਬਣਾਏ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਦੌਰਾਨ ਪੰਜਾਬ ਨੇ ਵੱਖੑਵੱਖ ਸਿਆਸੀ ਧਿਰਾਂ ਨੂੰ ਮੌਕੇ ਦਿੱਤੇ ਹਨ, ਪਰ ਅੱਜ ਵੀ ਪੰਜਾਬ ਨੂੰ ਆਪਣੇ ਪਾਣੀਆਂ, ਕਿਸਾਨੀ, ਨੌਜਵਾਨਾਂ, ਰੁਜ਼ਗਾਰ, ਉਦਯੋਗ ਅਤੇ ਸਿੱਖ ਸੰਸਥਾਵਾਂ ਨਾਲ ਜੁੜੇ ਬੁਨਿਆਦੀ ਸਵਾਲਾਂ ਦੇ ਜਵਾਬ ਦੀ ਉਡੀਕ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਫਲਸਫੇ ਤੋਂ ਸੇਧ ਲੈਂਦਿਆਂ ਅਜਿਹੀ ਲੋਕੑਕੇਂਦਰਿਤ ਸਿਆਸਤ ਖੜ੍ਹੀ ਕਰਨ ਦੀ ਲੋੜ ਹੈ, ਜਿਸ ਵਿੱਚ ਬਰਾਬਰੀ, ਇਨਸਾਫ਼, ਸੇਵਾ ਅਤੇ ਲੋਕੑਭਲਾਈ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਪੰਜਾਬ ਦੀ ਸਮਾਜਿਕ ਅਤੇ ਧਾਰਮਿਕ ਪਛਾਣ ਨਾਲ ਜੁੜਿਆ ਮਾਮਲਾ ਹੈ, ਇਸ ਲਈ ਇਨ੍ਹਾਂ ਨੂੰ ਸਿਆਸੀ ਦਖ਼ਲਅੰਦਾਜ਼ੀ ਤੋਂ ਮੁਕਤ, ਪਾਰਦਰਸ਼ੀ ਅਤੇ ਸੰਗਤ ਪ੍ਰਤੀ ਜਵਾਬਦੇਹ ਬਣਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਅਹਿਮ ਹੈ। ਉਨ੍ਹਾਂ ਨਣੇ ਕਿਹਾ ਕਿ ਵੱਖ ਵੱਖ ਸਰਕਾਰਾਂ ਨੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਕੀਤੇ ਪਰ ਜ਼ਮੀਨੀ ਪੱਧਰ ’ਤੇ ਹਾਲਤ ਬੇਹੱਦ ਖਰਾਬ ਹਨ। ਨਸ਼ਾ ਅੱਜ ਸਾਡੀ ਜਵਾਨੀ ਅਤੇ ਸਾਡੇ ਭਵਿੱਖ ਦਾ ਸਭ ਤੋਂ ਵੱਡਾ ਸਵਾਲ ਬਣ ਚੁੱਕਾ ਹੈ। ਕਿੰਨੀਆਂ ਹੀ ਸਰਕਾਰਾਂ ਆਈਆਂ, ਹਰ ਵਾਰ ਨਾਅਰੇ ਲੱਗੇ—ਨਸ਼ਾ ਖ਼ਤਮ ਕਰਾਂਗੇ, ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ, ਪਰ ਅੱਜ ਵੀ ਸਵਾਲ ਉਹੀ ਹੈ ਕਿ ਸਾਡਾ ਨੌਜਵਾਨ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕਦੋਂ ਆਵੇਗਾ।ਇਸੇ ਦਰਦ ਅਤੇ ਚਿੰਤਾ ਵਿੱਚੋਂ ਭਾਈ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਮੁੜ ਸਹੀ ਰਾਹ ਨਾਲ ਜੋੜਨ ਲਈ ‘ਖਾਲਸਾ ਵਹੀਰ’ ਸ਼ੁਰੂ ਕੀਤੀ। ਇਸ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਗੁਰਬਾਣੀ ਅਤੇ ਸਿੱਖੀ ਨਾਲ ਜੁੜਨ ਅਤੇ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਜਿਸ ਵਿਅਕਤੀ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁਹਿੰਮ ਚਲਾਈ, ਉਸ ਨੂੰ ਪੰਜਾਬ ਤੋਂ ਸੈਂਕੜੇ ਕਿਲੋਮੀਟਰ ਦੂਰ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਹੈ।