- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਫਾਰਮੇਸੀ ਭਰਤੀ ਪ੍ਰੀਖਿਆ ਨਾਲ ਜੁੜੇ ਪੇਪਰ ਲੀਕ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਭਾਵਿਤ ਵਿਦਿਆਰਥੀਆਂ ਨੂੰ ਜਲਦ ਰਾਹਤ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮਾਮਲਿਆਂ ਵਿੱਚ ਕਾਰਵਾਈ ਲਟਕਾਈ ਨਹੀਂ ਜਾਣੀ ਚਾਹੀਦੀ।

ਸ਼ਿਵ ਕੁਮਾਰ ਸ਼ਰਮਾ, ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵਿੱਚ ਕਥਿਤ ਭਰਤੀ ਅਤੇ ਵਿੱਤੀ ਬੇਨਿਯਮੀਆਂ ਦਾ ਮਾਮਲਾ ਮੁੜ ਭਖ ਗਿਆ ਹੈ। ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਪ੍ਰਗਟ ਸਿੰਘ ਨੇ ਸ਼ੁੱਕਰਵਾਰ ਨੂੰ ਯੂਨੀਵਰਸਿਟੀ ਪਹੁੰਚ ਕੇ ਵੀਸੀ ਡਾ. ਰਾਜੇਂਦਰ ਬੰਸਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਪ੍ਰਗਟ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਕੁਝ ਅਜਿਹੇ ਅਹੁਦਿਆਂ ’ਤੇ ਭਰਤੀਆਂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਨ੍ਹਾਂ ਲਈ ਕਥਿਤ ਤੌਰ ’ਤੇ ਮਨਜ਼ੂਰੀ ਨਹੀਂ ਸੀ। ਕੁਝ ਨਿਯੁਕਤੀਆਂ ’ਤੇ ਕਰੀਬ ਸਵਾ-ਸਵਾ ਲੱਖ ਰੁਪਏ ਖਰਚ ਹੋਣ ਦੇ ਦੋਸ਼ ਵੀ ਲੱਗੇ ਹਨ। ਉਨ੍ਹਾਂ ਕਿਹਾ ਕਿ ਮਾਮਲਾ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਹੈ, ਇਸ ਲਈ ਜਾਂਚ ਪੂਰੀ ਤਰ੍ਹਾਂ ਨਿਰਪੱਖ ਹੋਣੀ ਚਾਹੀਦੀ ਹੈ।
ਸਾਬਕਾ ਮੰਤਰੀ ਨੇ ਯੂਨੀਵਰਸਿਟੀ ਵਿੱਚ ਮਹਿੰਗੇ ਭਾਅ ’ਤੇ ਉਪਕਰਨਾਂ ਅਤੇ ਆਈਸੀਯੂ ਬੈੱਡਾਂ ਦੀ ਖਰੀਦ ਦੇ ਕਥਿਤ ਮਾਮਲੇ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਖਰੀਦ ਵਿੱਚ ਨਿਯਮਾਂ ਦੀ ਉਲੰਘਣਾ ਜਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਹੋਈ ਹੈ ਤਾਂ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
ਉਨ੍ਹਾਂ ਫਾਰਮੇਸੀ ਭਰਤੀ ਪ੍ਰੀਖਿਆ ਨਾਲ ਜੁੜੇ ਪੇਪਰ ਲੀਕ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਭਾਵਿਤ ਵਿਦਿਆਰਥੀਆਂ ਨੂੰ ਜਲਦ ਰਾਹਤ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮਾਮਲਿਆਂ ਵਿੱਚ ਕਾਰਵਾਈ ਲਟਕਾਈ ਨਹੀਂ ਜਾਣੀ ਚਾਹੀਦੀ।
ਪ੍ਰਗਟ ਸਿੰਘ ਨੇ ਪੰਜਾਬ ਵਿੱਚ ਨਸ਼ੇ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਵਿਜੀਲੈਂਸ ਜਾਂਚ ਬਿਨਾਂ ਸਿਆਸੀ ਦਬਾਅ ਦੇ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਵੀਸੀ ਤੋਂ ਯੂਨੀਵਰਸਿਟੀ ਨਾਲ ਜੁੜੇ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਮੰਗ ਕੀਤੀ।