ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਅਮਿੱਟ ਪੈੜਾਂ ਛੱਡ ਗਿਆ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ‘ਆਕਾਂਕਸ਼ਯੇਨ’
Publish Date: Sun, 29 Mar 2026 04:12 PM (IST)
Updated Date: Mon, 30 Mar 2026 04:00 AM (IST)

ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕੀਤੀ ਸ਼ਮੂਲੀਅਤ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ, ਸਹਾਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਵੱਲੋਂ ਆਪਣਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ‘ਆਕਾਂਕਸ਼ਯੇਨ’ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਦੀ ਯੋਗ ਅਗਵਾਈ ਹੇਠ ਫੋਰ ਸੀਜ਼ਨ ਰਿਜੋਰਟ, ਸ੍ਰੀ ਮੁਕਤਸਰ ਸਾਹਿਬ ਰੋਡ ਜੈਤੋ ਵਿਖੇ ਕਰਵਾਇਆ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਸ਼ੇਸ਼ ਮਹਿਮਾਨ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ, ਮੈਂਬਰ ਅੰਕੁਰ ਗਰਗ, ਮੈਂਬਰ ਕਿ੍ਰਸ਼ਨਾ ਦੇਵੀ ਗਰਗ, ਮੈਂਬਰ ਹਰਜੀਤ ਕੌਰ ਬਰਾੜ, ਮੈਂਬਰ ਨੇਹਾ ਗਰਗ ਅਤੇ ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੇ ਪਿ੍ਰੰਸੀਪਲ ਸੁਖਵਿੰਦਰ ਕੌਰ ਗਿੱਲ ਦਾ ਸਕੂਲ ਪਹੁੰਚਣ ’ਤੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਮਹਿਮਾਨਾਂ ਅਤੇ ਕਮੇਟੀ ਮੈਂਬਰਾਂ ਨੇ ਜੋਤ ਜਗਾ ਕੇ ਗਣੇਸ਼ ਵੰਦਨਾ ਨਾਲ ਪ੍ਰੋਗਾਰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਸਕੂਲ ਦੀਆਂ ਉਪਲਬਧੀਆਂ ’ਤੇ ਆਧਾਰਿਤ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਆਏ ਮੈਨੇਜਮੈਂਟ ਆਗੂਆਂ, ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੀ ਆਇਆ ਕਿਹਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’ ਨੇ ਵਿਦਿਆਰਥੀਆਂ ਦੀਆਂ ਅਕਾਦਮਿਕਤਾ, ਖੇਡਾਂ ਅਤੇ ਸਭਿਆਚਾਰਕ ਸਰਗਰਮੀਆਂ ਦੇ ਖੇਤਰ ਵਿਚ ਕੀਤੀਆਂ ਵੱਡੀਆਂ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਅਲਾਇੰਸ ਸਕੂਲ ਨੇ ਹਰ ਪੱਖੋਂ ਆਪਣਾ ਮਿਆਰ ਉੱਚਾ ਬਣਾਈ ਰੱਖਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਹੀ ਪ੍ਰੇਰਨਾਮਈ ਅੰਦਾਜ਼ ਵਿਚ ਕਿਹਾ ਕਿ ਉਹ ਜ਼ਿੰਦਗੀ ਵਿਚ ਉਚੇਰੇ ਆਦਰਸ਼ਾਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਗੌਰਵ ਕੁਮਾਰ ‘ਲੱਕੀ ਗਰਗ’ ਨੇ ਕਿਹਾ ਕਿ ਅਲਾਇੰਸ ਸਕੂਲ ਹਮੇਸ਼ਾ ‘ਨਿਸ਼ਚੈ ਕਰ ਆਪਣੀ ਜੀਤ ਕਰੋ’ ਦੇ ਰਵੱਈਏ ਵਿਚ ਵਿਸ਼ਵਾਸ ਰੱਖਦਾ ਹੈ। ਸਾਡੀਆਂ ਸੰਸਥਾਵਾਂ ਅਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਜ਼ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਦੇ ਸਰਵਪੱਖੀ ਵਿਕਾਸ ’ਤੇ ਪੂਰੀ ਤਰ੍ਹਾਂ ਕੇਂਦਿ੍ਰਤ ਗੁਣਵੱਤਾ ਵਾਲੀ ਉੱਚ ਸਿੱਖਿਆ ਪ੍ਰਦਾਨ ਕਰਨਾ ਅਤੇ ਹਰੇਕ ਬੱਚੇ ਵਿਚ ਭਾਰਤੀ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨਾ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮਾਰਗ ਦਰਸ਼ਨ ਲਈ ਤਿਆਰ ਕਰਨਾ ਹੈ। ਇਸ ਮੌਕੇ ਡਾਇਰੈਕਟਰ ਦੀਪੀ ਗਰਗ ਨੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਤਾਂ ਜੋ ਸਾਡਾ ਆਉਣ ਵਾਲਾ ਦੇਸ਼ ਦਾ ਭਵਿੱਖ ਚੰਗੀ ਸਿੱਖਿਆ ਪ੍ਰਾਪਤ ਕਰ ਤਰੱਕੀ ਵਿਚ ਯੋਗਦਾਨ ਪਾ ਸਕੇ। ਇਸ ਮੌਕੇ ਮੈਂਬਰ ਅੰਕੁਰ ਗਰਗ ਨੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੰਦਿਆਂ ਚੰਗਾ ਮੁਕਾਮ ਹਾਸਿਲ ਕਰਨ ਦੀ ਨਸੀਹਤ ਦਿੱਤੀ। ਇਸ ਮੌਕੇ ਮੈਂਬਰ ਜਗਮੇਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੀ ਪਾਲਣਾ ਤੇ ਵੱਡਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਕਿਹਾ ਕਿ ‘ਆਕਾਂਕਸ਼ਯੇਨ’ ਸਿਰਫ਼ ਇੱਕ ਸੱਭਿਆਚਾਰਕ ਸਮਾਗਮ ਨਹੀਂ ਹੈ, ਸਗੋਂ ਵਿਦਿਆਰਥੀਆਂ ਦੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਸੁਪਨਿਆਂ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਮੌਕਾ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੀ ਉਨ੍ਹਾਂ ਦੇ ਸਮਰਥਨ ਲਈ ਸ਼ਲਾਘਾ ਕੀਤੀ। ਇਸ ਮੌਕੇ ਪ੍ਰੀ-ਨਰਸਰੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਾਲਾਨਾ ਸਮਾਗਮ ‘ਆਕਾਂਕਸ਼ਯੇਨ’ ਵਿਚ ਰੰਗੀਨ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਸਮਾਜਿਕ ਸੁਨੇਹਿਆਂ ’ਤੇ ਆਧਾਰਿਤ ਨਾਚਾਂ, ਸਮੂਹ ਗੀਤਾਂ, ਨਾਟਕਾਂ ਅਤੇ ਪ੍ਰੋਗਰਾਮਾਂ ਨਾਲ ਦਰਸ਼ਕਾਂ ਨੂੰ ਮੋਹਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦਰਸਾਉਂਦੇ ਹੋਏ ਇੱਕ ਦਿਲ ਨੂੰ ਛੂਹ ਲੈਣ ਵਾਲਾ ਨਾਟਕ ਪੇਸ਼ ਕੀਤਾ। ਇਸ ਮੌਕੇ ਸ਼ੈਸ਼ਨ 2024-25 ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਪ੍ਰੀ-ਨਰਸਰੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਡਾਂ ਅਤੇ ਹੋਰ ਖੇਤਰਾਂ ’ਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ।