ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਨੇ ਸਨਮਾਨ ਸਮਾਰੋਹ ਕਰਵਾਇਆ
ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਨੇ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ
Publish Date: Fri, 17 Apr 2026 04:55 PM (IST)
Updated Date: Sat, 18 Apr 2026 04:03 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ, ਸਹਾਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਵਿਖੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਦੀ ਯੋਗ ਅਗਵਾਈ ਹੇਠ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਅਤੇ ਉਤਸ਼ਾਹਿਤ ਕਰਨਾ ਸੀ। ਸਮਾਗਮ ਦੌਰਾਨ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਵੱਲੋਂ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪੁਰਸਕਾਰਾਂ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਕੂਲ ਵਿਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਸੀ। ਇਸ ਮੌਕੇ ਆਪਣੇ ਸੰਬੋਧਨ ਵਿਚ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਲੀਡਰਸ਼ਿਪ ਹੁਨਰ ਵਿਕਸਤ ਕਰਦੇ ਹਨ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਨੇ ਕਿਹਾ ਕਿ ਵਿਦਿਆਰਥੀ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਣ-ਸਨਮਾਨ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਦਾ ਹੈ ਅਤੇ ਉਹ ਹੋਰ ਮਿਹਨਤ ਕਰਕੇ ਵੱਡੀਆਂ ਉਪਲਬਧੀਆਂ ਹਾਸਿਲ ਕਰਦੇ ਹਨ। ਇਸ ਮੌਕੇ ਸਮਾਗਮ ਦਾ ਸਮਾਪਨ ਰਾਸ਼ਟਰੀ ਗੀਤ ਗਾਇਨ ਨਾਲ ਹੋਇਆ।