ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਜੰਗੀ ਪੱਧਰ ’ਤੇ ਜਾਰੀ : ਅਮੋਲਕ ਸਿੰਘ
ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਦੇ ਨਾਲ- ਨਾਲ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ : ਅਮੋਲਕ ਸਿੰਘ
Publish Date: Fri, 05 Jun 2026 03:56 PM (IST)
Updated Date: Sat, 06 Jun 2026 04:02 AM (IST)

ਵਿਧਾਇਕ ਨੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਅਮੋਲਕ ਸਿੰਘ ਨੇ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਸਥਾਨਕ ਡਰੀਮ ਕੈਸਟਲ ਪੈਲੇਸ ਵਿਖੇ ਮੀਟਿੰਗ ਦੌਰਾਨ ਕੀਤਾ। ਅਮੋਲਕ ਸਿੰਘ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਉਸ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦਿੜ੍ਹ ਹੈ। ਇਸ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰਲ-ਮਿਲ ਕੇ ਸਹਿਯੋਗ ਨਾਲ ਨਸ਼ਿਆਂ ਨੂੰ ਖਤਮ ਕਰੀਏ। ਆਮ ਆਦਮੀ ਪਾਰਟੀ ਦੀ ਸਰਕਾਰ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਉਪਰਾਲੇ ਕਰ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਨੌਕਰੀਆਂ ਲਈ ਲਗਾਤਾਰ ਵਸੀਲੇ ਉਪਲਬੱਧ ਕਰਵਾਏ ਜਾ ਰਹੇ ਹਨ। ਇਸ ਮੌਕੇ ਮੱਖਣ ਸਿੰਘ ਝੱਖੜਵਾਲਾ (ਕੋਆਰਡੀਨੇਟਰ ਹਲਕਾ ਜੈਤੋਂ) ਨਸ਼ਾ ਮੁਕਤੀ ਮੋਰਚਾ, ਐਸ.ਡੀ.ਐਮ ਜੈਤੋ ਵਿਕਰਮਜੀਤ,ਡੀ.ਐਸ.ਪੀ ਇਕਬਾਲ ਸਿੰਘ ਸੰਧੂ, ਤਹਿਸੀਲਦਾਰ ਰਣਜੀਤ ਸਿੰਘ, ਬੀ.ਡੀ.ਪੀ.ਓ ਇਕਬਾਲ ਸਿੰਘ , ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ, ਬਲਾਕ ਕੋਆਰਡੀਨੇਟਰ ਇੰਦਰਜੀਤ ਸਿੰਘ ਝੱਖੜਵਾਲਾ, ਬੇਅੰਤ ਸਿੰਘ ਰਾਜੂ,ਸਰਪੰਚ ਧਰਮਪਾਲ ਸਿੰਘ ਗੁਰੂਸਰ, ਨਰਿੰਦਰਜੀਤ ਸਿੰਘ ਰਾਮੇਆਣਾ, ਸਰਪੰਚ ਜਸਪਾਲ ਸਿੰਘ ਗੋਰਾ ਕਰੀਰਵਾਲੀ, ਚਰਨਜੀਤ ਸਿੰਘ ਟੋਨੀ, ਦਵਿੰਦਰ ਸਿੰਘ ਮੜ੍ਹਾਕ, ਗੁਰਧੀਰ ਸਿੰਘ ਘਣੀਆਂ, ਗੁਰਵਿੰਦਰ ਸਿੰਘ ਬੁਰਜ਼ ਹਰੀ ਕਾ, ਸਰਪੰਚ ਹਰਦੀਪਕ ਸਿੰਘ, ਹਰਜੀਤ ਸਿੰਘ ਬਾਜਾਖਾਨਾ, ਸਰਪੰਚ ਹਰਜੀਤ ਸਿੰਘ ਸਿਵੀਆ, ਨਿਰਮਲ ਸਿੰਘ ਰਾਮੂਵਾਲਾ, ਸਰਪੰਚ ਸਾਧੂ ਸਿੰਘ, ਫੀਲਡ ਐਗਜ਼ੀਕਿਊਟਿਵ ਵਿਜੇ ਕੁਮਾਰ, ਤੋਂ ਇਲਾਵਾ ਜੈਤੋ ਹਲਕੇ ਦੇ ਵੀ.ਡੀ.ਸੀ ਕਮੇਟੀਆਂ ਦੇ ਕਨਵੀਨਰ ਅਤੇ ਵੀ.ਡੀ.ਸੀ ਮੈਂਬਰ ਹਾਜ਼ਰ ਸਨ।