ਅਸ਼ੋਕ ਧੀਰ, ਜੈਤੋ : ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਚ ਬੱਚਿਆਂ ਵੱਲੋਂ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ। ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਪੁਸ਼ਾਕਾਂ ਵਿਚ ਆਪੋ ਆਪਣੀ ਅਦਾਕਾਰੀ ਪੇਸ਼ ਕੀਤੀ। ਇਸ ਮੌਕੇ ਨਰਸਰੀ ਵਿੰਗ ਤੇ ਪ੍ਰਰਾਇਮਰੀ ਵਿੰਗ ਦੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਕ੍ਰਿਸ਼ਨ, ਰਾਧਾ, ਸੁਦਾਮਾ ਆਦਿ ਰੋਲ ਨੂੰ ਬਾਖੂਬੀ ਪੇਸ਼ ਕੀਤਾ। ਇਸੇ ਤਰ੍ਹਾਂ ਨੰਨ੍ਹੇ-ਮੁੰਨੇ ਬੱਚਿਆਂ ਨੇ ਆਪੋ-ਆਪਣਾ ਨਾਚ ਪੇਸ਼ ਕੀਤਾ ਤੇ ਸੀਨੀਅਰ ਵਰਗ ਦੇ ਬੱਚਿਆਂ ਨੇ ਜਨਮ ਅਸ਼ਟਮੀ ਨਾਲ ਸਬੰਧਿਤ ਆਪਣੀ ਕੋਰੀਓਗ੍ਰਾਫੀ ਪੇਸ਼ ਕੀਤੀ। ਬੱਚਿਆਂ ਦੇ ਚਾਰਟ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਤੋਂ ਬਾਅਦ ਸਕੂਲ ਪ੍ਰਧਾਨ ਜਤਿੰਦਰ ਸਿੰਗਲਾ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਤੇ ਜਨਮ ਅਸ਼ਟਮੀ ਦੇ ਪਿਛੋਕੜ ਤੋਂ ਜਾਣੂ ਕਰਵਾਇਆ। ਸਿੰਗਲਾ ਨੇ ਇਸ ਪ੍ਰਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।