ਅਮਰ ਮੂਰਤੀ ਟੈਗੋਰ ਹਾਈ ਸਕੂਲ ’ਚ ਧਰਤੀ ਦਿਵਸ ਮਨਾਇਆ
ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਨੇ ਮਨਾਇਆ ਵਿਸ਼ਵ ਧਰਤੀ ਦਿਵਸ
Publish Date: Fri, 24 Apr 2026 04:52 PM (IST)
Updated Date: Sat, 25 Apr 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਿੱਖਿਆ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਵਾਲੀ ਸੰਸਥਾ ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿੱਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਵਿੱਚ ਇੱਕ ਭਾਸ਼ਣ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਬੱਚਿਆਂ ਨੇ ਭਾਗ ਲਿਆ ਅਤੇ ਆਪੋ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਬਾਅਦ ਸਕੂਲ ਦੀ ਅਧਿਆਪਕਾ ਵੀਰਪਾਲ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਪੂਰੇ ਸੰਸਾਰ ਵਿੱਚ ਧਰਤੀ ਦਿਵਸ ਮਨਾਇਆ ਜਾਂਦਾ ਹੈ, ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਦੀ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸੁਰੱਖਿਅਤ ਰੱਖਣਾ ਹੈ। ਉਹਨਾਂ ਦੱਸਿਆ ਕਿ ਇਸ ਦਿਨ ਦੀ ਸ਼ੁਰੁਆਤ ਅਮਰੀਕੀ ਸੀਨੇਟਰ ਗੇਲਾਰਡ ਨੇਲਸਨ ਨੇ 1970 ਵਿੱਚ ਕੀਤੀ ਸੀ, ਧਰਤੀ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਧਰਤੀ ਨੂੰ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਤੋਂ ਬਚਾਉਣਾ ਹੈ ਅਤੇ ਇਹ ਦਿਵਸ ਪੂਰੇ ਸੰਸਾਰ ਦੇ 193 ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਅਤੇ ਧਰਤੀ ਨੂੰ ਨੀਲਾ ਗ੍ਰਹਿ ਵੀ ਕਿਹਾ ਜਾਂਦਾ ਹੈ। ਧਰਤੀ ਨੂੰ ਬਚਾਉਣ ਲਈ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣਾ, ਰੁੱਖ ਨਾ ਕੱਟਣਾ ਸਗੋਂ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ, ਜਿਸ ਨਾਲ ਸਾਡਾ ਪਰਿਵਾਰ ਤੇ ਸਿਹਤ ਠੀਕ ਰਹੇਗੀ ਅਤੇ ਅਸੀਂ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਤੋਂ ਬਾਅਦ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ਸਲੋਗਨ ਤਿਆਰ ਕੀਤੇ ਅਤੇ ਆਲੇ-ਦੁਆਲੇ ਸਫਾਈ ਰੱਖਣ ਦਾ ਪ੍ਰਣ ਲਿਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸੁਸ਼ਮਾ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸਕੂਲ ਅਧਿਆਪਕਾ ਵੀਰਪਾਲ ਕੌਰ, ਅਧਿਆਪਕਾ ਯੋਗਿਤਾ, ਅਧਿਆਪਕਾ ਅਰੂਸ਼ੀ, ਅਧਿਆਪਕਾ ਰਜਨੀ, ਅਧਿਆਪਕਾ ਬਬੀਤਾ, ਅਧਿਆਪਕਾ ਅਮਨਦੀਪ ਕੌਰ, ਅਧਿਆਪਕਾ ਨਿਧੀ ਜਿੰਦਲ, ਅਧਿਆਪਕਾ ਮਨਦੀਪ ਕੌਰ, ਅਧਿਆਪਕਾ ਸਨੇਹਾ, ਅਧਿਆਪਕਾ ਗੋਲਡੀ ਆਦਿ ਹਾਜ਼ਰ ਸਨ।