- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਅਮੋਲਕ ਸਿੰਘ ਵੱਲੋਂ ਪਿੰਡ ਡੋਡ ਵਿਖੇ ਮੁਹਿੰਮ ‘ਮਾਨ ਦੇ ਮੁਨਾਫੇ’ ਦਾ ਆਗਾਜ

ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਮਾਨ ਦੇ ਮੁਨਾਫੇ’ ਤਹਿਤ ਬੀਤੇ ਸ਼ਾਮ ਹਲਕਾ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਪਿੰਡ ਡੋਡ ਵਿਖੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਕੇ ਹਲਕੇ ’ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦੇ ਮੁਨਾਫੇ’ ਮੁਹਿੰਮ ਅਧੀਨ ਪੰਜਾਬ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹਰ ਇਕ ਔਰਤ ਦੇ ਖਾਤੇ ਚ 1000 ਅਤੇ 1500 ਰੁਪਏ ਪਾਕੇ ਦੇਸ਼ ਦੇ ਦੂਜੇ ਸੂਬਿਆਂ ਦੀਆਂ ਸਰਕਾਰਾਂ ਨਾਲੋਂ ਸਭ ਤੋਂ ਵੱਧ ਲੋਕ ਪੱਖੀ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਪ੍ਰਤੀ ਸੋਚ ਹਮੇਸ਼ਾ ਸਕਾਰਾਤਮਕ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੇ ਜ਼ਰੂਰੀ ਸੇਵਾਵਾਂ ਤੇ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਘਟਾਇਆ ਹੈ, ਜਿਸ ਨਾਲ ਲੋਕ ਅਪਣੀ ਮਿਹਨਤ ਦੀ ਕਮਾਈ ਨੂੰ ਘਰ ਦੀਆਂ ਹੋਰ ਲੋੜਾਂ ਲਈ ਵਰਤ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਵਿੱਚ ਮਦਦ ਕਰ ਰਹੀਆਂ ਹਨ। ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਕਬਾਲ ਡੋਡ ਬਲਾਕ ਪ੍ਰਧਾਨ, ਕੁਲਦੀਪ ਗਿੱਲ ਸਰਪੰਚ,ਕੁਲਵੀਰ ਸਿੰਘ ਮੈਂਬਰ ਬਲਾਕ ਸੰਮਤੀ ਪੰਚਾਇਤ ਮੈਂਬਰ, ਹੈਪੀ ਗਿੱਲ, ਚਮਕੌਰ ਸਿੰਘ, ਗੁਰਦੇਵ ਸਿੰਘ ,ਸਰਦਾਰਾ ਸਿੰਘ ਹਾਜਰ ਸਨ।