ਸਰਸਵਤੀ ਸਕੂਲ ਜੈਤੋ ਵਿਖੇ ਸਾਲਾਨਾ ਨਤੀਜਾ ਐਲਾਨਿਆ
ਸਰਸਵਤੀ ਸਕੂਲ ਜੈਤੋ ਵਿਖੇ ਨਾਨ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਐਲਾਨਿਆ
Publish Date: Sun, 29 Mar 2026 04:14 PM (IST)
Updated Date: Mon, 30 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਨਾਨ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਮੌਕੇ ਵਿਦਿਆਰਥੀਆਂ ਦਾ ਹੌਂਸਲਾ ਵਧਾਉਣ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਪਵਨ ਗੋਇਲ, ਪ੍ਰਧਾਨ ਰਾਕੇਸ਼ ਰੋਮਾਣਾ, ਮੀਤ ਪ੍ਰਧਾਨ ਰਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖ਼ਜ਼ਾਨਚੀ ਅਨਿਲ ਕੁਮਾਰ ਬਾਂਸਲ, ਸਿੱਖਿਆ ਸਮਿਤੀ ਦੇ ਚੇਅਰਮੈਨ ਸੁਖਵਿੰੰਦਰਪਾਲ ਗਰਗ, ਸਿੱਖਿਆ ਸਮਿਤੀ ਦੇ ਸਹਿ ਚੇਅਰਮੈਨ ਡਾ. ਰਵਿੰਦਰਨਾਥ ਮਿੱਤਲ, ਸਾਲਸੀ ਬੋਰਡ ਦੇ ਚੇਅਰਮੈਨ ਐਡਵੋਕੇਟ ਪ੍ਰਸ਼ੋਤਮ ਸਿੰਗਲਾ, ਸਹਿ ਸਕੱਤਰ ਪੰਕਜ ਸਿੰਗਲਾ, ਡਿਪਟੀ ਮੈਨੇਜਰ ਮੁਕੇਸ਼ ਗੋਇਲ, ਸਾਲਸੀ ਬੋਰਡ ਦੇ ਮੈਂਬਰ ਜਿੰਦਰਪਾਲ ਬਾਂਸਲ, ਕਾਰਜਕਾਰੀ ਮੈਂਬਰ ਕਿਸ਼ੋਰ ਚੰਦ ਤਾਇਲ, ਸੱਤਪਾਲ ਗਰਗ, ਸ਼੍ਰੀ ਸੱਤਪਾਲ (ਰਾਮਾਇਣ ਪ੍ਰਚਾਰ ਮੰਡਲ), ਅਸ਼ੋਕ ਤਾਇਲ, ਸੱਤਪਾਲ ਬਾਂਸਲ, ਦਿਪਾਂਸ਼ੂ ਗੋਇਲ, ਵਰੁਨ ਲੋਹੀਆ, ਸੰਜੀਵ ਕੁਮਾਰ ਬਾਂਸਲ, ਸਾਹਿਲ ਮਿੱਤਲ ਅਤੇ ਰਿੰਕੂ ਬਾਂਸਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਸਾਰੀਆਂ ਹੀ ਜਮਾਤਾਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ ਅਤੇ ਪ੍ਰਿੰਸੀਪਲ ਕੁਸਮ ਕਲੜਾ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਫ਼ਲਤਾ ’ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।