ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਪੀਟੀਐੱਮ ਕਰਵਾਈ
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਸਲਾਨਾ ਮਾਪੇ-ਅਧਿਆਪਕ ਮੀਟਿੰਗ ਵਿੱਚ ਮਾਪਿਆਂ ਦਾ ਮਿਲਿਆ ਭਰਵਾਂ ਹੁੰਗਾਰਾ
Publish Date: Fri, 27 Mar 2026 03:45 PM (IST)
Updated Date: Sat, 28 Mar 2026 03:59 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮਾਤਾ-ਪਿਤਾ-ਅਧਿਆਪਕ ਮੀਟਿੰਗ ਬੱਚਿਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਇੱਕ ਦੂਜੇ ਨਾਲ ਗੱਲਬਾਤ ਕਰਨ ਦਾ ਇੱਕ ਪ੍ਰਭਾਵਸ਼ਾਲੀ ਅਤੇ ਉਪਯੋਗੀ ਤਰੀਕਾ ਹੈ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਸਿਲਵਰ ਓਕਸ ਸਕੂਲ ਸੇਵੇਵਾਲਾ, ਜੈਤੋ ਨੇ ਮਿਤੀ 25 ਮਾਰਚ, 2026 ਨੂੰ ਨਰਸਰੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਲਾਨਾ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ। ਮਾਤਾ-ਪਿਤਾ-ਅਧਿਆਪਕ ਮੀਟਿੰਗ ਵਿੱਚ ਪ੍ਰਿੰਸੀਪਲ ਅਤੇ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੀ ਵਧੀਆ ਕਾਰਗੁਜ਼ਾਰੀ ਲਈ ਅਤੇ ਅਗਲੀ ਜਮਾਤ ਵਿੱਚ ਪ੍ਰਵੇਸ਼ ਕਰਨ ਤੇ ਵਧਾਈ ਦਿੱਤੀ ਗਈ। ਇਸ ਮਿਲਣੀ ਵਿੱਚ ਮਾਪਿਆਂ ਵੱਲੋਂ ਬੱਚਿਆਂ ਦਾ ਵਧੀਆ ਨਤੀਜਾ ਆਉਣ ਤੇ ਅਧਿਆਪਕਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ। ਸਾਰੇ ਸਾਲ ਦੌਰਾਨ ਇਸ ਤਰ੍ਹਾਂ ਦੀਆਂ ਮੀਟਿਗਾਂ ਦੇ ਆਯੋਜਨ ਦਾ ਮਕਸਦ ਬੱਚਿਆਂ ਬਾਰੇ ਗੱਲਬਾਤ ਕਰਨਾ ਅਤੇ ਬੱਚਿਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਸਾਂਝਾ ਕਰਨਾ ਅਤੇ ਉਨ੍ਹਾਂ ਨੂੰ ਹੱਲ ਕਰਨ ਦੇ ਤਰੀਕੇ ਬਾਰੇ ਵਿਚਾਰ ਸਾਂਝੇ ਕਰਨਾ ਹੁੰਦਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਤਰੱਕੀ ਦੇ ਰਾਹ ਤੇ ਲੈ ਜਾ ਸਕਣ। ਮਾਤਾ-ਪਿਤਾ-ਅਧਿਆਪਕ ਮੀਟਿੰਗ ਸੁਚਾਰੂ ਢੰਗ ਨਾਲ ਹੋਈ। ਹਰ ਮਾਤਾ-ਪਿਤਾ ਦੁਆਰਾ ਅਧਿਆਪਕਾਂ ਵੱਲੋਂ ਕੀਤੇ ਗਏ ਵਿਦਿਆਰਥੀ ਪੱਖੀ ਸੁਧਾਰਾਂ ਦੀ ਵੀ ਸ਼ਲਾਘਾ ਕੀਤੀ ਗਈ। ਅਧਿਆਪਕਾਂ ਵੱਲੋਂ ਆਪਣੀ-ਆਪਣੀ ਜਮਾਤ ਦੇ ਵਿਦਿਆਰਥੀਆਂ ਨੂੰ ਪਿਆਰ ਦੇ ਪ੍ਰਤੀਕ ਵਜੋਂ ਉਪਹਾਰ ਦੇ ਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਸਮੂਹ ਮਾਪਿਆਂ ਨੂੰ ਬੱਚਿਆਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਉਹਨਾਂ ਕਿਹਾ ਕਿ ਉਹ ਬੱਚੇ ਦੀਆਂ ਵਿੱਦਿਅਕ ਪ੍ਰਾਪਤੀਆਂ ਲਈ ਹਮੇਸ਼ਾ ਵਚਨਬੱਧ ਰਹਿਣਗੇ। ਉਹਨਾਂ ਇਹ ਵੀ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਵਿੱਚ ਮਾਪਿਆਂ ਨੂੰ ਇਹ ਜਾਣਨ ਵਿੱਚ ਮਦਦ ਕਰਦਾ ਹੈ ਕਿ ਉਨ੍ਹਾਂ ਦੇ ਬੱਚੇ ਕਿਹੜੇ ਖੇਤਰਾਂ ਵਿੱਚ ਉੱਤਮ ਹਨ। ਆਪਣੇ ਬੱਚੇ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਲਈ ਮਾਪਿਆਂ ਨੂੰ ਵਿਸ਼ੇਸ਼ ਸੁਝਾਅ ਦੇਣ ਲਈ ਇਸ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਜਾਂਦਾ ਹੈ।