ਸ਼ਿਵਾਲਿਕ ਕਿਡਜ਼ ਸਕੂਲ ’ਚ ਪ੍ਰੋਗਰਾਮ ਕਰਵਾਇਆ
ਸ਼ਿਵਾਲਿਕ ਕਿਡਜ਼ ਸਕੂਲ ਵਿੱਚ ਸਾਲਾਨਾ ਨਤੀਜਾ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Fri, 27 Mar 2026 03:44 PM (IST)
Updated Date: Sat, 28 Mar 2026 03:59 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸਹਾਮਣੇ ਸ੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਊਸ਼ਾਲਾ ਰੋਡ) ਜੈਤੋ ਵਿੱਚ ਪ੍ਰੀ-ਨਰਸਰੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਹੁਨਰਾਂ ਦੀ ਸ਼ਾਨਦਾਰ ਪ੍ਰਦਰਸ਼ਨੀ ਕੀਤੀ ਗਈ। ਵਿਦਿਆਰਥੀਆਂ ਨੂੰ ਅਕੈਡਮਿਕ ਐਕਸੀਲੈਂਸ, ਗੁੱਡ ਬਿਹੇਵਿਅਰ, ਆਲ ਰਾਊਂਡਰ, ਕਾਨਫਿਡੈਂਟ ਸਪੀਕਰ ਅਤੇ ਮੋਸਟ ਇੰਪਰੂਵਡ ਵਿਦਿਆਰਥੀ ਦੇ ਇਨਾਮ ਦਿੱਤੇ ਗਏ, ਜਿਸ ਨਾਲ ਉਨ੍ਹਾਂ ਦੇ ਸਰਵਾਂਗੀਣ ਵਿਕਾਸ ਨੂੰ ਸਨਮਾਨ ਮਿਲਿਆ। ਇਸ ਮੌਕੇ ਸਾਇੰਸ, ਗਣਿਤ ਅਤੇ ਸਮਾਜਿਕ ਵਿਗਿਆਨ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਮਾਡਲ ਅਤੇ ਪ੍ਰੋਜੈਕਟ ਪੇਸ਼ ਕੀਤੇ। ਮਾਪਿਆਂ ਅਤੇ ਮਹਿਮਾਨਾਂ ਵੱਲੋਂ ਇਸ ਦੀ ਖੂਬ ਸਰਾਹਨਾ ਕੀਤੀ ਗਈ। ਮਾਡਲ ਤਿਆਰ ਕਰਨ ਅਤੇ ਉਹਨਾਂ ਦੀ ਵਧੀਆ ਵਿਆਖਿਆ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਪ੍ਰਦਰਸ਼ਨੀ ਦੀ ਵੀ ਖੂਬ ਪ੍ਰਸ਼ੰਸਾ ਕੀਤੀ। ਸਮਾਗਮ ਨੂੰ ਹੋਰ ਰੰਗੀਨ ਬਣਾਉਣ ਲਈ ਮਾਪਿਆਂ ਲਈ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਅਤੇ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ ਅਤੇ ਮੈਂਬਰ ਘਨੱਈਆ ਲਾਲ ਗਰਗ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਪ੍ਰਦਰਸ਼ਨੀ ਦੀ ਸਰਾਹਨਾ ਕੀਤੀ। ਇਸ ਖਾਸ ਦਿਨ ਅਧਿਆਪਕਾਂ ਨੂੰ ਵੀ ਉਨ੍ਹਾਂ ਦੀ ਨਿਸ਼ਠਾ ਭਰੀ ਸੇਵਾ ਲਈ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਅਧਿਆਪਕਾਂ ਨੇ ਸਕੂਲ ਵਿੱਚ 5, 10, 15 ਅਤੇ 20 ਸਾਲਾਂ ਦੀ ਸੇਵਾ ਪੂਰੀ ਕੀਤੀ, ਉਨ੍ਹਾਂ ਨੂੰ ਸਨਮਾਨ ਪੁਰਸਕਾਰ ਅਤੇ ਪ੍ਰਸ਼ੰਸਾ ਪੱਤਰ ਦਿੱਤੇ ਗਏ। ਵਿਦਿਆਰਥੀਆਂ ਦਾ ਕੁੱਲ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ, ਜੋ ਉਨ੍ਹਾਂ ਦੀ ਮਿਹਨਤ ਅਤੇ ਲਗਨ ਨੂੰ ਦਰਸਾਉਂਦਾ ਹੈ। ਇਸ ਸਫਲਤਾ ਨੇ ਉਨ੍ਹਾਂ ਨੂੰ ਆਉਣ ਵਾਲੇ ਸਾਲਾਂ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸਮਾਪਨ ਖੁਸ਼ੀ ਅਤੇ ਉਤਸ਼ਾਹ ਨਾਲ ਕੀਤਾ ਗਿਆ।