ਪਿੰਡ ਝੋਕ ਸਰਕਾਰੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਪਿੰਡ ਝੋਕ ਸਰਕਾਰੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ
Publish Date: Fri, 13 Mar 2026 03:27 PM (IST)
Updated Date: Sat, 14 Mar 2026 04:00 AM (IST)

ਇਲਾਕਾ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ, ਡਾ. ਪਰਵਜੀਤ ਸਿੰਘ ਗੁਲਾਟੀ ਤੇ ਨੋਡਲ ਅਫਸਰ, ਜ਼ਿਲ੍ਹਾ ਤੰਬਾਕੂ ਕੰਟਰੋਲ ਅਫਸਰ, ਡਾ.ਹਿਮਾਂਸ਼ੂ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਪਿੰਡ ਝੋਕ ਸਰਕਾਰੀ ਦੇ ਗੁਰੂਦੁਆਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਨਸ਼ਿਆਂ ਅਤੇ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ l ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਡਰੱਗ-ਡੀ- ਅਡਿਕਸ਼ਨ ਪ੍ਰੋਗਰਾਮ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਤੰਬਾਕੂ ਮੁਕਤ ਐਲਾਨਣ ਲਈ ਚਲਾਈ ਤੰਬਾਕੂ ਵਿਰੋਧੀ ਮੁਹਿੰਮ ਤੇ ਕੋਟਪਾ ਐਕਟ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆ, ਤੰਬਾਕੂ ਅਤੇ ਸ਼ਰਾਬ ਵਰਗੇ ਉਤਪਾਦਾਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਵੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਤੰਬਾਕੂ ਦੀ ਇਸ ਮਾੜੀ ਲਤ ਤੋਂ ਨੌਜਵਾਨਾਂ ਨੂੰ ਦੂਰ ਰੱਖਣਾ ਸਮਾਜਕ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਕੂਲਾਂ, ਕਾਲਜਾਂ ਅਤੇ ਪਿੰਡਾਂ ਨੂੰ ਤੰਬਾਕੂਨੋਸ਼ੀ ਮੁਕਤ ਐਲਾਨਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਸ ਤੰਬਾਕੂ ਕੋਟਪਾ ਐਕਟ-2003 ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਜਨਤਾ ਵਿਚ ਤੰਬਾਕੂ ਦੇ ਬੁਰੇ ਪ੍ਰਭਾਵ ਅਤੇ ਨੁਕਸਾਨਾਂ ਬਾਰੇ ਵੀ ਜਾਗਰੂਕਤਾ ਕੀਤਾ। ਇਸ ਵਿਸ਼ੇਸ਼ ਮੁਹਿੰਮ ਅਧੀਨ ਸਕੂਲੀ ਵਿਦਿਅਰਥੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਤੰਬਾਕੂ ਉਤਪਾਦਾਂ ਦੇ ਪ੍ਰਤੀਬੰਧ, ਨਸ਼ਾ ਮੁਕਤ ਮੁਹਿੰਮ ਅਤੇ ਨੌਜਵਾਨਾਂ ਵਿਚ ਸਕਾਰਾਤਮਕ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ, ਉਨਾਂ ਨੇ ਤੰਬਾਕੂ ਮੁਕਤ ਨੌਜਵਾਨ ਅਭਿਆਨ ਤਹਿਤ ਸਮਾਜਸੇਵੀ ਸੰਸਥਾਵਾਂ,ਪੰਚਾਇਤਾਂ ਅਤੇ ਦੂਸਰੇ ਵਿਭਾਗਾਂ ਦਾ ਸਹਿਯੋਗ ਲੈਣ ਸਬੰਧੀ ਵਿਚਾਰ ਪੇਸ਼ ਕਰਦਿਆਂ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਮੌਕੇ ਰਜਿੰਦਰ ਕੁਮਾਰ ਬੀ.ਈ.ਈ. ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਵਿਦਿਅਕ ਸੰਸਥਾਵਾਂ ਅਤੇ ਪਿੰਡਾਂ ਨੂੰ ਤੰਬਾਕੂਨੋਸ਼ੀ ਮੁਕਤ ਐਲਾਨਣ ਲਈ ਅਤੇ ਜਨਤਕ ਸਥਾਨਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਣ ਕੱਟਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ/ਵਿਅਕਤੀਆਂ ਨੂੰ ਸਿਗਰਟ,ਚੱਬਣ ਵਾਲੇ ਤੰਬਾਕੂ ਉਤਪਾਦ ਆਦਿ ਵੇਚਣਾ ਕਾਨੂੰਨੀ ਅਪਰਾਧ ਹੈ ਅਤੇ ਕਿਸੇ ਵੀ ਵਿਦਿਅਕ ਸੰਸਥਾ ਦੀ ਚਾਰ ਦਿਵਾਰੀ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰਟ ਤੇ ਹੋਰ ਤੰਬਾਕੂ ਉਤਪਾਦ ਵੇਚਣ ਵਾਲੇ ਨੂੰ ਸਜ਼ਾ ਅਤੇ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਇਮਾਰਤਾਂ ਨੂੰ ਜਲਦ ਤੋਂ ਜਲਦ ਤੰਬਾਕੂ ਰਹਿਤ ਸੰਸਥਾ ਐਲਾਨਣ ਦੀ ਅਪੀਲ ਕੀਤੀ ਅਤੇ ਸਾਨੂੰ ਸਾਰਿਆਂ ਨੂੰ ਇਸ ਵਿਸ਼ੇਸ਼ ਮੁਹਿੰਮ ਤਹਿਤ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ, ਇਸ ਮੌਕੇ ਇਹਨਾਂ ਦੇ ਨਾਲ ਸਿਹਤ ਸੁਪਰਵਾਈਜਰ ਗੁਰਮੀਤ ਸਿੰਘ, ਸਿਹਤ ਵਰਕਰ ਸੁਖਵਿੰਦਰ ਸਿੰਘ ਤੇ ਪਰਮਿੰਦਰ ਸਿੰਘ, ਸੀ.ਐਚ.ਓ ਹਰਪ੍ਰੀਤ ਕੌਰ, ਏ.ਐਨ.ਐਮ ਪਰਮਜੀਤ ਕੌਰ, ਪਿੰਡ ਦੇ ਸਰਪੰਚ ਕੁਲਵੰਤ ਕੌਰ, ਬੋਹੜ ਸਿੰਘ ਤੇ ਪਿੰਡ ਵਾਸੀਆਂ ਤੋਂ ਇਲਾਵਾ ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰ ਨੇ ਵੀ ਸ਼ਮੂਲੀਅਤ ਕੀਤੀ।