- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਸਟਾਫ ਰਿਪੋਰਟ, ਪੰਜਾਬੀ ਜਾਗਰਣ, ਕੋਟਕਪੂਰਾ : ਪਿੰਡ ਸੰਧਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਲ ਕੋਟਕਪੂਰਾ ਦਿਹਾਤੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਕੋਟਕਪੂਰਾ ਮਨਤਾਰ ਸਿੰਘ ਬਰਾੜ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ੇਰ ਸਿੰਘ ਮੰਡ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਆਗੂਆਂ ਨੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈ ਦਿੱਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦਾ ਇਕਜੁੱਟ ਹੋ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਪੂਰੀ ਨਿਸ਼ਠਾ ਨਾਲ ਨਿਭਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਿੱਚ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਐਡਵੋਕੇਟ ਅਨੁਪ੍ਰਤਾਪ ਸਿੰਘ,ਸਾਬਕਾ ਸਰਪੰਚ ਜਤਿੱਦਰ ਸਿੰਘ ਸ਼ਨੀ,ਜਸਪਾਲ ਸਿੰਘ ਮੌੜ,ਕਿਰਸ਼ਨ ਸਿੰਘ ਸਾਬਕਾ ਸਰਪੰਚ,ਅਰਮ ਸਿੰਘ ਸੰਧੂ,ਤੇਜਵੀਰ ਸਿੰਘ,ਬਲਵੀਰ ਸਿੰਘ ਰਾਓ,ਪ੍ਰਤਾਪ ਸਿੰਘ ਨੰਗਲ,ਗੁਰਸੇਵਕ ਸਿੰਘ ਆਦਿ ਹਾਜਰ ਸਨ।