- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਅਤੇ ਪੀ.ਐਮ ਕੇਂਦਰੀ ਵਿਦਿਆਲਿਆ ਸਾਦਿਕ ਰੋਡ ਫ਼ਰੀਦੋਕਟ ਵਿਖੇ 21 ਜੂਨ 2026 ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਲਈ ਜੈ ਅਮਨਦੀਪ ਗੋਇਲ ਨਾਇਬ ਤਹਿਸੀਲਦਾਰ ਜੈਤੋ ਨੂੰ ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਅਤੇ ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ ਫਰੀਦਕੋਟ ਨੂੰ ਪੀ.ਐਮ ਕੇਂਦਰੀ ਵਿਦਿਆਲਿਆ ਦਾ ਨੋਡਲ ਅਫਸਰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਪ੍ਰੀਖਿਆ ਕੇਂਦਰ ਵਿੱਚ ਸਾਫ਼-ਸਫ਼ਾਈ, ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਦੇ ਪ੍ਰਬੰਧਾਂ, ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ, ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਪਲਾਨ ਤਿਆਰ ਕਰਨ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ, ਸਿਵਲ ਸਰਜਨ ਦਫ਼ਤਰ ਨੂੰ ਮੈਡੀਕਲ ਟੀਮ ਤਾਇਨਾਤ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਕੰਮਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 21 ਜੂਨ 2026 ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੇ ਸਬੰਧ ਵਿੱਚ ਮਿਤੀ 20 ਜੂਨ, 21 ਜੂਨ ਅਤੇ 22 ਜੂਨ 2026 ਨੂੰ ਵਿਦਿਆਰਥੀਆਂ ਸਮੇਤ ਇੱਕ ਅਟੈਂਡੰਟ ਨੂੰ ਪ੍ਰੀਖਿਆ ਕੇਂਦਰਾਂ ਤੱਕ ਜਾਣ ਅਤੇ ਵਾਪਿਸ ਆਉਣ ਲਈ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਸਧਾਰਨ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀਆਂ ਦੇ ਐਡਮਿਟ ਕਾਰਡ ਦੇਖਣ ਉਪਰੰਤ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ, ਐਸ.ਪੀ. (ਐਚ) ਮਨਵਿੰਦਰਬੀਰ ਸਿੰਘ, ਫਰੀਦਕੋਟ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਡਾ. ਸੁਨੀਲ ਕੁਮਾਰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।