ਛੇ ਸਾਲ ਪੁਰਾਣੇ ਮਾਮਲੇ ’ਚ ਭਗੌੜਾ ਵਿਅਕਤੀ ਗ੍ਰਿਫਤਾਰ
ਛੇ ਸਾਲ ਪੁਰਾਣੇ ਮਾਮਲੇ ਵਿੱਚ ਭਗੌੜੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ
Publish Date: Fri, 20 Mar 2026 03:47 PM (IST)
Updated Date: Sat, 21 Mar 2026 04:02 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋ ਜਿਲ੍ਹੇ ਅੰਦਰ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ਤੇ ਅੰਕੁਸ਼ ਲਗਾਉਣ ਲਈ ਸਖ਼ਤ ਕਾਰਵਾਈ ਜਾਰੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ ਨਿਰਦੇਸਾ ਹੇਠ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਟੀ-2 ਫਰੀਦਕੋਟ ਵੱਲੋਂ 06 ਸਾਲ ਪੁਰਾਣੇ ਮੁਕੱਮਦੇ ਵਿੱਚ ਭਗੋੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀ ਹੀਰਾ ਸਿੰਘ ਪੁੱਤਰ ਇੰਦਰ ਸਿੰਘ ਜੋ ਤਰਨਤਾਰਨ ਜਿਲ੍ਹੇ ਦੇ ਮਨਿਹਾਲਾ ਜੈ ਸਿੰਘ ਦਾ ਰਿਹਾਇਸ਼ੀ ਹੈ, ਜੋ ਕਿ ਮੁਕੱਦਮਾ ਥਾਣਾ ਸਿਟੀ ਫਰੀਦਕੋਟ ਵਿੱਚ ਭਗੋੜਾ ਚੱਲ ਰਿਹਾ ਸੀ,ਜਿਸ ਨੂੰ ਕਿ ਫਰੀਦਕੋਟ ਪੁਲਿਸ ਵੱਲੋ ਗ੍ਰਿਫਤਾਰ ਕੀਤਾ ਗਿਆ ਹੈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਜਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਲਗਾਤਾਰ ਵਿਸ਼ੇਸ਼ ਮੁਹਿੰਮਾ ਚਲਾਈਆ ਜਾ ਰਹੀਆ ਹਨ, ਜਿਸ ਤਹਿਤ ਸ਼ੱਕੀ ਵਿਅਕਤੀਆਂ ਦੀ ਪਛਾਣ, ਰਿਕਾਰਡ ਦੀ ਜਾਂਚ ਅਤੇ ਅਦਾਲਤ ਤੋਂ ਭਗੌੜੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਾਸਤੇ ਲਗਾਤਾਰ ਸਖਤ ਕਦਮ ਉਠਾਏ ਜਾ ਰਹੇ ਹਨ।