- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਰਕਸ਼ਾਪ ਆਯੋਜਿਤ

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਫਰੀਦਕੋਟ ਵਿਖੇ ਸਿਹਤ ਸਟਾਫ ਨੂੰ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਅਤੇ ਕੋਟਪਾ ਐਕਟ 2003 ਨੂੰ ਜਿਲ੍ਹੇ ਵਿੱਚ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਦੇ ਮੰਤਵ ਤਹਿਤ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਡਾ. ਪਰਵਜੀਤ ਸਿੰਘ ਗੁਲਾਟੀ ਸਿਵਲ ਸਰਜਨ ਫਰੀਦਕੋਟ ਬਤੌਰ ਮੁੱਖ ਮਹਿਮਾਨ ਪਹੁੰਚੇ। ਜਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫਸਰ ਡਾ. ਹਿਮਾਂਸ਼ੂ ਗੁਪਤਾ ਨੇ ਮੁੱਖ ਮਹਿਮਾਨ, ਵਿਸ਼ੇਸ਼ ਬੁਲਾਰੇ, ਟ੍ਰੇਨਰ ਅਤੇ ਭਾਗੀਦਾਰਾਂ ਨੂੰ ਜੀ ਆਇਆਂ ਕਿਹਾ ਅਤੇ ਵਰਕਸ਼ਾਪ ਦੇ ਵਿਸ਼ੇ ਸਬੰਧੀ ਜਾਣ ਪਛਾਣ ਕਰਵਾਉਂਦਿਆਂ ਇਸ ਪ੍ਰੋਗਰਾਮ ਨੂੰ ਜਿਲ੍ਹੇ ਵਿੱਚ ਲਾਗੂ ਕਰਵਾਉਣ ਲਈ ਆਪਸੀ ਤਾਲਮੇਲ ਕਰਨ ਅਤੇ ਸਹਿਯੋਗ ਦੇਣ ਸਬੰਧੀ ਵਿਚਾਰ ਪੇਸ਼ ਕੀਤੇ। ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੇ ਡਵੀਜਨ ਕੁਆਰਡੀਨੇਟਰ ਐਡਵੋਕੇਟ ਗਗਨਦੀਪ ਕੌਰ, ਅਤੇ ਪ੍ਰੋਜੈਕਟ ਮੈਨੇਜਰ ਐਡਵੋਕੇਟ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਤੰਬਾਕੂ ਦੇ ਮਨੁੱਖੀ ਸਰੀਰ ਦੇ ਨਾਲ-ਨਾਲ ਵਾਤਾਵਰਨ ਤੇ ਵੀ ਬਹੁਤ ਮਾੜ੍ਹੇ ਪ੍ਰਭਾਵ ਪ੍ਰਭਾਵ ਪੈਂਦੇ ਹਨ। ਉਹਨਾਂ ਕਿਹਾ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਮੂੰਹ ਦਾ ਕੈਂਸਰ, ਫੇਫੜਿਆਂ ਦਾ ਕੈਂਸਰ, ਟੀ.ਬੀ. ਆਦਿ ਘਾਤਕ ਬਿਮਾਰੀਆਂ ਹੁੰਦੀਆਂ ਹਨ। ਉਹਨਾਂ ਕਿਹਾ ਕਿ ਬੀੜੀ, ਸਿਗਰਟ ਦਾ ਸੇਵਨ ਕਰਨ ਨਾਲ ਜਿੱਥੇ ਇਸਦੀ ਵਰਤੋਂ ਕਰਨ ਵਾਲੇ ਦੀ ਸਿਹਤ ਨੂੰ ਨੁਕਸਾਨ ਹੁੰਦਾ ਹੈ ਉੱਥੇ ਹੀ ਉਸ ਦੇ ਕੋਲ ਬੈਠੇ ਵਿਅਕਤੀ ਦੀ ਸਿਹਤ ਨੂੰ ਵੀ ਬਹੁਤ ਨੁਕਸਾਨ ਹੁੰਦਾ ਹੈ। ਸਿਗਰਟ ਐਂਡ ਅਦਰ ਤੰਬਾਕੂ ਉਤਪਾਦ ਐਕਟ-2003 ਤਹਿਤ ਜਨਤਕ ਸਥਾਨਾਂ ਤੇ ਸਿਗਰਟ ਨੋਸ਼ੀ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ 200 ਰੁਪਏ ਤੱਕ ਜੁਰਮਾਨਾ ਵੀ ਕੀਤਾ ਜਾਂਦਾ ਹੈ। ਉਹਨਾਂ ਪੰਜਾਬ ਵਿੱਚ ਹੁੱਕਾ ਬਾਰ ਚਲਾਉਣ ਉੱਪਰ ਲਗਾਈ ਗਈ ਮੁਕੰਮਲ ਰੋਕ ਅਤੇ ਪਾਬੰਦੀਸ਼ੁਦਾ ਤੰਬਾਕੂ ਉਤਪਾਦ ਅਤੇ ਖਾਸ ਕਰਕੇ ਈਸਿਗਰੇਟ ਦੇ ਵੱਧ ਰਹੇ ਰੁਝਾਨ ਨੂੰ ਠੱਲ ਪਾਉਣ ਲਈ ਵਡਮੁੱਲੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮੁੱਖ ਮਹਿਮਾਨ ਸਿਵਲ ਸਰਜਨ ਡਾ. ਪਰਵਜੀਤ ਗੁਲਾਟੀ ਨੇ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਹਰ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਉਹਨਾਂ ਸਰੀਰਕ, ਮਾਨਸਿਕ ਅਤੇ ਸੋਸ਼ਲ ਤੰਦਰੁਸਤੀ ਲਈ ਮਹੱਤਵਪੂਰਨ ਨੁਕਤੇ ਸਾਂਝੇ ਕਰਦਿਆਂ ਚੰਗਾ ਰਹਿਣ- ਸਹਿਣ, ਚੰਗੀ ਖੁਰਾਕ ਅਤੇ ਚੰਗੇ ਵਿਚਾਰ ਅਪਨਾਉਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ ਜਲਦ ਹੀ ਮਾਨਯੋਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਤੰਬਾਕੂ ਨੋਸ਼ੀ ਵਿਰੋਧੀ ਸਰਗਰਮੀਆਂ ਤੇਜ ਕੀਤੀਆਂ ਜਾਣਗੀਆਂ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਕਮ ਸਹਾਇਕ ਨੋਡਲ ਅਫਸਰ ਜਿਲ੍ਹਾ ਤੰਬਾਕੂ ਕੰਟਰੋਲ ਸੈੱਲ ਡਾ. ਪ੍ਰਭਦੀਪ ਚਾਵਲਾ ਨੇ ਤੰਬਾਕੂ ਮੁਕਤ ਪਿੰਡ ਘੋਸ਼ਿਤ ਕਰਨ ਸਬੰਧੀ ਮਹੱਤਵਪੂਰਣ ਨੁਕਤੇ ਸਾਂਝੇ ਕੀਤੇ ਅਤੇ ਪਿੰਡ ਪੰਚਾਇਤਾਂ ਨਾਲ ਤਾਲਮੇਲ ਕਰਕੇ ਤੰਬਾਕੂ ਨੋਸ਼ੀ ਵਿਰੋਧੀ ਮਤਾ ਪਾਸ ਕਰਕੇ ਭੇਜਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਸੁਧੀਰ ਧੀਰ ਨੇ ਮੁੱਖ ਮਹਿਮਾਨ, ਵਿਸ਼ੇਸ਼ ਬੁਲਾਰਿਆਂ, ਟ੍ਰੇਨਰਾਂ ਅਤੇ ਸਮੂਹ ਭਾਗੀਦਾਰਾਂ ਦਾ ਸਿਹਤ ਵਿਭਾਗ ਵੱਲੋਂ ਧੰਨਵਾਦ ਕੀਤਾ ਅਤੇ ਭਾਗੀਦਾਰਾਂ ਨੂੰ ਇਸ ਸਿਖਲਾਈ ਵਰਕਸ਼ਾਪ ਤੋਂ ਮਿਲੀ ਜਾਣਕਾਰੀ ਨੂੰ ਫੀਲਡ ਵਿੱਚ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਟੀਮ ਦਾ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡੈਂਟਲ ਮੈਡੀਕਲ ਅਫਸਰ ਡਾ. ਸ਼ਮਿੰਦਰ ਕੌਰ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ, ਏ.ਐਮ.ਓ. ਛਿੰਦਰਪਾਲ ਸਿੰਘ, ਏ.ਐਮ.ਓ. ਵਿਨੋਦ ਕੁਮਾਰ, ਸਮੂਹ ਬਲਾਕ ਐਜੁਕੇਟਰ, ਸਿਹਤ ਸੁਪਰਵਾਈਜਰ ਅਤੇ ਸਿਹਤ ਵਰਕਰ ਹਾਜਰ ਸਨ।