- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਆਦਮਖੋਰ ਕੁੱਤੇ ਅਕਸਰ ਇਕੱਲੇ ਲੰਘ ਰਹੇ ਲੋਕਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਬਣਿਆ ਹੋਇਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸਥਾਨਕ ਦੁਆਰੇਆਣਾ ਰੋਡ ’ਤੇ ਲੱਗੇ ਇਕ ਸੀਸੀਟੀਵੀ ਕੈਮਰੇ ਰਾਹੀਂ ਅੱਧੀ ਰਾਤ ਨੂੰ ਆਵਾਰਾ ਕੁੱਤਿਆਂ ਦੇ ਇਕ ਵੱਡੇ ਝੁੰਡ ਵੱਲੋਂ ਉੱਥੋਂ ਲੰਘ ਰਹੇ ਇਕ ਹੋਰ ਕੁੱਤੇ ਨੂੰ ਬਹੁਤ ਹੀ ਖੌਫਨਾਕ ਤਰੀਕੇ ਨਾਲ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਘਟਨਾ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੁੱਤਿਆਂ ਦੇ ਇਸ ਝੁੰਡ ਵੱਲੋਂ ਉਸ ਦੂਜੇ ਕੁੱਤੇ ਨੂੰ ਬਹੁਤ ਹੀ ਬੁਰੇ ਤਰੀਕੇ ਨਾਲ ਪਾੜ ਕੇ ਮਾਰ ਦੇਣ ਦੀ ਇਸ ਘਟਨਾ ਕਾਰਨ ਇਲਾਕਾ ਵਾਸੀਆਂ ਵਿਚ ਭੈਅ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਆਦਮਖੋਰ ਕੁੱਤੇ ਅਕਸਰ ਇਕੱਲੇ ਲੰਘ ਰਹੇ ਲੋਕਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੁੱਤਿਆਂ ਦੇ ਝੁੰਡਾਂ ਦੇ ਪਿੱਛੇ ਪੈਣ ਅਤੇ ਭੌਂਕਣ ਕਾਰਨ ਕਈ ਵਾਰ ਦੋਪਹੀਆ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਵੀ ਹੋ ਚੁੱਕੇ ਹਨ। ਲੋਕਾਂ ਨੇ ਕਿਹਾ ਕਿ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਦੀਆਂ ਆਵਾਰਾ ਕੁੱਤਿਆਂ ਦੇ ਪ੍ਰਬੰਧ ਸਬੰਧੀ ਹਦਾਇਤਾਂ ਤੋਂ ਇਲਾਵਾ ਨਗਰ ਕੌਂਸਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਕਈ ਵਾਰ ਸ਼ਿਕਾਇਤਾਂ ਅਤੇ ਬੇਨਤੀਆਂ ਕੀਤੀਆਂ ਗਈਆਂ ਹਨ ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।