ਸਰਪੰਚ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ
ਔਰਤਾਂ ਅਤੇ ਪੁਰਸ਼ਾਂ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ
Publish Date: Sat, 17 Jan 2026 04:24 PM (IST)
Updated Date: Sun, 18 Jan 2026 04:04 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਗਰਾਮ ਪੰਚਾਇਤ ਸਿਰਸੜੀ ਦੀ ਸਰਪੰਚ ਗਿਆਨ ਕੌਰ ਵਲੋਂ ਨਗਰ ਦੀਆਂ ਔਰਤਾਂ ਅਤੇ ਪੁਰਸ਼ਾਂ ਨੂੰ ਇਕੱਤਰ ਕਰਕੇ ਪਿੰਡ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੀਤੀ ਗਈ। ਇਸ ਦੌਰਾਨ ਹਾਜ਼ਰੀਨ ਵਲੋਂ ਹੱਥਾਂ ’ਚ ਬੈਨਰ ਅਤੇ ਤਖ਼ਤੀਆਂ ਫੜ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ। ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਕੀਤੀ ਗਈ ਰੈਲੀ ਦੀ ਸਮਾਪਤੀ ’ਤੇ ਪਿੰਡ ਦੀ ਸਰਪੰਚ ਗਿਆਨ ਕੌਰ ਨੇ ਕਿਹਾ ਕਿ ਗਰਾਮ ਪੰਚਾਇਤ ਵਲੋਂ ਪਿੰਡ ਵਿਚ ਕਿਸੇ ਨੂੰ ਵੀ ਨਸ਼ੇ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਸਗੋਂ ਅਜਿਹੇ ਅਨਸਰਾਂ ਵਿਰੁੱਧ ਕਾਰਵਾਈ ਕਰਵਾਉਣ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਪੰਚ ਬਲਵੀਰ ਸਿੰਘ, ਜਗਦੀਪ ਸਿੰਘ, ਅਕਾਸ਼ਦੀਪ ਸਿੰਘ, ਰਣਧੀਰ ਸਿੰਘ, ਸੁਖਦੀਪ ਕੌਰ ਤੋਂ ਇਲਾਵਾ ਆਸ਼ਾ ਵਰਕਰ ਸੰਦੀਪ ਕੌਰ, ਸੀਨੀਅਰ ਆਗੂ ਪ੍ਰਣਾਮ ਸਿੰਘ ਦੇਵੀ ਵਾਲਾ, ਗੁਰਤੇਜ ਸਿੰਘ ਭੱਟੀ ਸਮੇਤ ਹੋਰ ਵੀ ਪਤਵੰਤੇ ਵਿਅਕਤੀ ਹਾਜ਼ਰ ਸਨ।