ਸਰਕਾਰੀ ਸਕੂਲ ਮਚਾਕੀ ਕਲਾਂ ’ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ
ਮਚਾਕੀ ਕਲਾਂ ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ
Publish Date: Fri, 13 Feb 2026 04:19 PM (IST)
Updated Date: Sat, 14 Feb 2026 04:01 AM (IST)

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਫ਼ਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡਾ. ਅਰਸ਼ਦੀਪ ਸਿੰਘ ਬਰਾੜ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ, ਪੀ.ਐਚ.ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਮਚਾਕੀ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਤੰਬਾਕੂ ਮੁਕਤ ਐਲਾਨਣ ਲਈ ਚਲਾਈ ਜਾ ਰਹੀ ਤੰਬਾਕੂ ਵਿਰੋਧੀ ਮੁਹਿੰਮ ਅਤੇ ਕੋਟਪਾ ਐਕਟ-2003 ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ, ਤੰਬਾਕੂ ਅਤੇ ਸ਼ਰਾਬ ਵਰਗੇ ਉਤਪਾਦਾਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਮਾੜੀ ਲਤ ਤੋਂ ਦੂਰ ਰੱਖਣਾ ਸਾਡੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਮੰਤਵ ਨਾਲ ਸਕੂਲਾਂ, ਕਾਲਜਾਂ ਅਤੇ ਪਿੰਡਾਂ ਨੂੰ ਤੰਬਾਕੂ ਮੁਕਤ ਐਲਾਨਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਤੰਬਾਕੂ ਦੇ ਸਿਹਤ ਉੱਤੇ ਹੋਣ ਵਾਲੇ ਗੰਭੀਰ ਨੁਕਸਾਨਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕੋਟਪਾ ਐਕਟ-2003 ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਜਿੰਦਰ ਕੁਮਾਰ, ਬੀ.ਈ.ਈ. ਨੇ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਅਕ ਸੰਸਥਾ ਦੀ ਚਾਰ ਦਿਵਾਰੀ ਤੋਂ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਵੇਚਣ ‘ਤੇ ਸਜ਼ਾ ਅਤੇ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਜਨਤਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਣ ਕੱਟਣ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਇਮਾਰਤਾਂ ਨੂੰ ਜਲਦ ਤੋਂ ਜਲਦ ਤੰਬਾਕੂ ਮੁਕਤ ਐਲਾਨਣ ਦੀ ਅਪੀਲ ਕੀਤੀ। ਇਸ ਸੈਮੀਨਾਰ ਦੌਰਾਨ ਅਮਰਜੀਤ ਸਿੰਘ ਸਿਹਤ ਸੁਪਰਵਾਈਜ਼ਰ, ਜਗਤਾਰ ਸਿੰਘ ਸਿਹਤ ਵਰਕਰ, ਦੀਪਕ ਬਾਵਾ ਸੀ.ਐਚ.ਓ., ਜਸਮੀਤ ਕੌਰ ਏ.ਐਨ.ਐਮ., ਸਕੂਲ ਮੁੱਖੀ ਤਰਕੇਸ਼ਵਰ ਭਾਰਤੀ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।