ਦੀਪਸਿੰਘਵਾਲਾ ਵਿਖੇ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ
ਦੀਪਸਿੰਘਵਾਲਾ ਵਿਖੇ ਨਸ਼ਾ ਮੁਕਤ ਕਰਾਉਣ ਲਈ ਕੱਢੀ ਗਈ ਜਾਗਰੂਕਤਾ ਰੈਲੀ
Publish Date: Sun, 11 Jan 2026 04:02 PM (IST)
Updated Date: Mon, 12 Jan 2026 04:01 AM (IST)

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਦੀਪ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਮਹਿੰਮ ਦੀ ਦੂਜੀ ਲੜੀ ਤਹਿਤ ਸਾਦਿਕ ਨੇੜੇ ਪਿੰਡ ਦੀਪਸਿੰਘਵਾਲਾ ਵਿਖੇ ਗ੍ਰਾਮ ਪੰਚਾਇਤ, ਨਸ਼ਾ ਵਿਰੋਧੀ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀਆਂ ਗਲੀਆਂ ਵਿੱਚੋਂ ਨਸ਼ਾ ਮੁਕਤ ਕਰਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਦੀ ਅਗਵਾਈ ਗੁਰਪ੍ਰੀਤ ਸਿੰਘ ਧਾਲੀਵਾਲ ਤੇ ਬਲਜਿੰਦਰ ਸਿੰਘ ਔਲਖ ਸਰਪੰਚ ਦੀਪਸਿੰਘਵਾਲਾ ਨੇ ਕੀਤੀ। ਨਗਰ ਨਿਵਾਸੀਆਂ ਨੂੰ ਸੰਬੋਧਨ ਹੁੰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਇਸ ਮੁਹਿੰਮ ਵਿੱਚ ਲੋਕਾਂ ਦਾ ਸਾਥ ਲੈਣ ਲਈ ਹਰ ਗਲੀ ਮੁਹੱਲੇ ਵਿੱਚ ਜਾ ਕੇ ਦਸਤਕ ਦਿੱਤੀ ਜਾ ਰਹੀ ਹੈ।ਇਨ੍ਹਾ ਯਾਤਰਾਵਾਂ ਦਾ ਮੁੱਖ ਉਦੇਸ਼ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਹੈ।ਨਿ਼ਸਆਂ ਵਿਰੁੱਧ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਾਰਜ ਹੈ ਕਿ ਨਸ਼ਾ ਮੁਕਤੀ ਮਹਿੰਮ ਦੀ ਦੂਜੀ ਕੜੀ ਸ਼ੁਰੂ ਕਰਕੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸਕੰਲਪ ਲਿਆ ਹੈ। ਰੈਲੀ ਦੌਰਾਨ ਘਰ ਘਰ ਪੈਫਲਿਟ ਵੰਡੇ ਗਏ ਤੇ ਬੇਨਤੀ ਕੀਤੀ ਕਿ ਨਸਿ਼ਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ ਤੇ ਜੇਕਰ ਕੋਈ ਨਸ਼ਾ ਕਰਦਾ ਹਾਂ ਤੇ ਉਹ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦਾ ਸਰਕਾਰ ਵੱਲੋਂ ਮੁਫਤ ਇਲਾਜ ਕੀਤਾ ਜਾਵੇਗਾ ਤਾਂ ਜ਼ੋ ਉਹ ਸਤਿਕਾਰ ਦੀ ਜਿੰਦਗੀ ਜੀਅ ਸਕੇ ਤੇ ਆਪਣੇ ਪਰਿਵਾਰ ਨਾਲ ਖੁਸ਼ੀ ਖੁਸ਼ੀ ਰਹਿ ਸਕੇ। ਦਲ ਯਾਤਰਾਵਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਅਤੇ ਕਿਹਾ ਕਿ ਦੂਜਾ ਪੜਾਅ ਸੂਬੇ ਵਿੱਚ ਡਰੱਗ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੰਜਾਬ ਨੂੰ ਇਕਜੁੱਟ ਕਰੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧੋ ਦੇ ਦੂਜੇ ਪੜਾਅ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਲਈ ਆਪ ਸਭ ਦੇ ਸਹਿਯੋਗ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਪਹਿਰੇਦਾਰ ਪਿੰਡਾਂ ਦੇ ਰੱਖਿਅਕ ਹਨ ਅਤੇ ਉਨ੍ਹਾਂ ਦੀ ਭੂਮਿਕਾ ਨਸ਼ਿਆਂ ਦੇ ਖ਼ਿਲਾਫ਼ ਇਸ ਜੰਗ ਵਿਚ ਮੁੱਖ ਰਹੇਗੀ। ਇਸ ਮੌਕੇ ਪੰਚਾਇਤ ਸਕੱਤਰ ਦੇਵੀ ਲਾਲ ਤੇ ਸਮੂਹ ਪਿੰਡ ਵਾਸੀ ਹਾਜਰ ਸਨ।