ਬਾਬਾ ਨਾਮਦੇਵ ਸਭਾ ਵੱਲੋਂ 33ਵਾਂ ਮੁਫ਼ਤ ਹੋਮਿਓਪੈਥੀ ਕੈਂਪ ਲਾਇਆ
ਬਾਬਾ ਨਾਮਦੇਵ ਸਭਾ ਜੈਤੋ ਵੱਲੋਂ 33ਵਾਂ ਮੁਫ਼ਤ ਹੋਮਿਓਪੈਥੀ ਕੈਂਪ ਲਗਾਇਆ
Publish Date: Wed, 12 Nov 2025 05:24 PM (IST)
Updated Date: Wed, 12 Nov 2025 05:25 PM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਬਾਬਾ ਨਾਮਦੇਵ ਸਭਾ ਜੈਤੋ ਦੇ ਜਨਰਲ ਸਕੱਤਰ, ‘ਨਸ਼ਾ ਮੁਕਤੀ ਮੋਰਚਾ’ ਮੁਹਿੰਮ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਤੇ ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਦੱਸਿਆ ਕਿ ਬਾਬਾ ਨਾਮਦੇਵ ਸਭਾ ਜੈਤੋ ਵੱਲੋਂ ਹਰਿਗੁਨ ਹੋਮੀਓ ਕਲੀਨਿਕ ਬਠਿੰਡਾ ਦੇ ਸਹਿਯੋਗ ਨਾਲ 33ਵਾਂ ਮੁਫ਼ਤ ਹੋਮੀਓਪੈਥੀ ਕੈਂਪ ਸਥਾਨਕ ਬਾਬਾ ਨਾਮ ਦੇਵ ਭਵਨ ਬਠਿੰਡਾ ਰੋਡ ਵਿਖੇ ਬਾਬਾ ਨਾਮਦੇਵ ਸਭਾ ਜੈਤੋ ਦੇ ਪ੍ਰਧਾਨ ਮਾਸਟਰ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ’ਚ ਹਰਿਗੁਨ ਹੋਮੀਓ ਕਲੀਨਿਕ ਦੇ ਡਾ. ਸਿਮਰਨਜੀਤ ਸਿੰਘ, ਡਾ. ਪਰਮਿੰਦਰ ਕੌਰ ਬੇਦੀ ਤੇ ਸਹਾਇਕ ਮੁਕਸਾਨ ਦੀ ਟੀਮ ਨੇ 96 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤਾ ਅਤੇ ਸਾਰੇ ਹੀ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਕੈਂਪ ’ਚ ਡਾ. ਸਿਮਰਨਜੀਤ ਸਿੰਘ ਨੇ ਦੱਸਿਆ ਕਿ ਹਰਿਗੁਨ ਹੋਮੀਓ ਕਲੀਨਿਕ ਬਠਿੰਡਾ ਵੱਲੋਂ ਲੋੜਵੰਦਾਂ ਦੀ ਮਦਦ ਲਈ ਸਮੇਂ-ਸਮੇਂ ’ਤੇ ਮੁਫ਼ਤ ਕੈਂਪ ਲਾਏ ਜਾਂਦੇ ਹਨ ਤਾਂ ਜੋ ਕਿ ਗ਼ਰੀਬ ਤੇ ਜ਼ਰੂਰਤਮੰਦ ਦੀ ਮਦਦ ਹੋ ਸਕੇ। ਇਸ ਮੌਕੇ ਬਾਬਾ ਨਾਮਦੇਵ ਸਭਾ ਜੈਤੋ ਹਰਿਗੁਨ ਹੋਮੀਓ ਕਲੀਨਿਕ ਬਠਿੰਡਾ ਦੇ ਡਾਕਟਰਾਂ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮਾਸਟਰ ਜੋਗਿੰਦਰ ਸਿੰਘ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਭਾ ਦੇ ਮੀਤ ਪ੍ਰਧਾਨ ਹਰਚਰਨ ਸਿੰਘ ਸਾਗੂ, ਜਨਰਲ ਸਕੱਤਰ ਨਰਿੰਦਰ ਪਾਲ ਸਿੰਘ ਰਾਮੇਆਣਾ, ਜੁਆਇੰਟ ਸਕੱਤਰ ਰਾਜਿੰਦਰ ਸਿੰਘ ਸੋਨੀ ਸਾਗੂ, ਮੈਂਬਰ ਪਿ੍ਰਤਪਾਲ ਸਿੰਘ ਢੇਰੜੀ, ਦਵਿੰਦਰ ਸਿੰਘ ਪਿੰਕੀ, ਦਵਿੰਦਰਪਾਲ ਸਿੰਘ, ਜਸਵਿੰਦਰ ਸਿੰਘ ਜੋਨੀ, ਪ੍ਰਦੀਪ ਸਿੰਘ ਨੀਟਾ ਅਤੇ ਰਿੰਪਲ ਸਿੰਘ ਆਦਿ ਮੌਜੂਦ ਸਨ।