ਬਾਬਾ ਫਰੀਦ ਲਾਅ ਕਾਲਜ ਨੇ ਲੀਗਲ ਅਵੇਅਰਨੈੱਸ ਕੈਂਪ ਲਾਇਆ
ਬਾਬਾ ਫਰੀਦ ਲਾਅ ਕਾਲਜ ਨੇ ਲਗਾਇਆ ਲੀਗਲ ਅਵੇਅਰਨੈੱਸ ਕੈਂਪ
Publish Date: Wed, 18 Mar 2026 04:27 PM (IST)
Updated Date: Thu, 19 Mar 2026 04:02 AM (IST)

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਹਰਬੰਸ ਜੱਸੀ (ਅਸਿਸਟੈਂਟ ਪ੍ਰੋਫੈਸਰ) ਅਤੇ ਮਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁੱਦਕੀ ਵਿਖੇ ਲੀਗਲ ਏਡ ਅਵੇਅਰਨੈੱਸ ਕੈਂਪ ਲਗਾਇਆ। ਇਹਨਾਂ ਵਿਦਿਆਰਥੀਆਂ ਵਿੱਚ ਜਸਪ੍ਰੀਤ ਕੌਰ, ਤਿਸ਼ਾ, ਅਰਸ਼ਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਅਮਰਿੰਦਰ ਸਿੰਘ, ਭੁਪਿੰਦਰ ਕੌਰ, ਮੁਸਕਾਨ ਸ਼ਰਮਾ, ਗੌਤਮ ਖੂੰਗਰ, ਰਾਜ, ਹੁਸਨਪ੍ਰੀਤ ਸਿੰਘ, ਸੰਦੀਪ ਕੌਰ, ਨਵਦੀਪ, ਰਮਨ ਮਲਹੋਤਰਾ, ਜਸ਼ਨਪ੍ਰੀਤ, ਰਸ਼ਪਾਲ ਸਿੰਘ ਅਤੇ ਬਲਜੀਤ ਸਿੰਘ ਵਿਦਿਆਰਥੀ ਮੌਜੂਦ ਸਨ। ਵਿਦਿਆਰਥੀਆਂ ਦੇ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਜੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਉਹਨਾਂ ਕਿਹਾ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ ਦੇ ਸਹਿਯੋਗ ਨਾਲ ਕਾਲਜ ਵਿੱਚ ਮੁਫਤ ਕਾਨੂੰਨੀ ਸੇਵਾ ਕਲੀਨਿਕ ਸਥਾਪਿਤ ਕੀਤਾ ਗਿਆ ਹੈ ਜਿਸ ਦੁਆਰਾ ਸਮੇਂ-ਸਮੇਂ ਤੇ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ। ਅੰਤ ਵਿੱਚ ਉਹਨਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ ਜੋ ਸ. ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਦੀ ਯੋਗ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ।