ਬਾਬਾ ਜੀਵਨ ਸਿੰਘ ਸਕੂਲ ਦੇ ਹੋਣਹਾਰ ਬੱਚੇ ਸਨਮਾਨਿਤ
ਬਾਬਾ ਜੀਵਨ ਸਿੰਘ ਪਬਲਿਕ ਸਕੂਲ ਫ਼ਰੀਦਕੋਟ ਨੇ ਅੱਠਵੀਂ ਦੀ ਸਕੂਲ ਮੈਰਿਟ ’ਚ ਆਉਣ ਵਾਲੇ ਬੱਚੇ ਸਨਮਾਨੇ
Publish Date: Sun, 19 Apr 2026 03:46 PM (IST)
Updated Date: Mon, 20 Apr 2026 04:00 AM (IST)
ਵਿਕਾਸ ਗਰਗ ਪੰਜਾਬੀ ਜਾਗਰਣ ਫ਼ਰੀਦਕੋਟ : ਬਾਬਾ ਜੀਵਨ ਸਿੰਘ ਪਬਲਿਕ ਸਕੂਲ ਫ਼ਰੀਦਕੋਟ ਦੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਗਿੱਲ ਅਤੇ ਪਿ੍ਰੰਸੀਪਲ ਨਰਿੰਦਰ ਕੌਰ ਗਿੱਲ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਉਨ੍ਹਾਂ ਦੱਸਿਆ ਸਕੂਲ ਦੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਲੈ ਕੇ ਪ੍ਰੀਖਿਆ ’ਚੋਂ ਸਫ਼ਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਮੈਰਿਟ ’ਚ ਜਸਮੀਨ ਕੌਰ ਨੇ 88 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਹਰਜੋਤ ਸਿੰਘ ਅਤੇ ਤਮੰਨਾ ਨੇ 80 ਪ੍ਰਤੀਸ਼ਤ ਅੰਕ ਲੈ ਕੇ ਸਾਂਝੇ ਰੂਪ ’ਚ ਦੂਜਾ ਅਤੇ ਅਰਜਨ ਸਿੰਘ ਨੇ 78 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੀ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ.ਗਿੱਲ ਅਤੇ ਪਿ੍ਰੰਸੀਪਲ ਸ਼੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਨਿਰੰਤਰ ਸਖ਼ਤ ਮਿਹਨਤ ਕਰਨ ਵਾਸਤੇ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ ਰਾਜਵਿੰਦਰ ਕੌਰ, ਮਨਪ੍ਰੀਤ ਕੌਰ, ਗੁਰਬਖਸ਼ ਕੌਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ਾਨਦਾਰ ਨਤੀਜੇ ਦੀਆਂ ਵਧਾਈਆਂ ਦਿੱਤੀਆਂ।