- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਬਾਬਾ ਫ਼ਰੀਦ ਬਲੱਡ ਸੇਵਾ ਸੋਸਾਇਟੀ ਵੱਲੋਂ ਵਿਸ਼ਾਲ ਖੂਨਦਾਨ ਕੈਂਪ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਬਾਬਾ ਫ਼ਰੀਦ ਬਲੱਡ ਸੇਵਾ ਸੋਸਾਇਟੀ ਵੱਲੋਂ ਕਿਲ੍ਹਾ ਮੁਬਾਰਕ ਗੇਟ ਦੇ ਸਾਹਮਣੇ 17 ਤੋਂ 24 ਸਤੰਬਰ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚੱਬਾ ਜੀ ਵੱਲੋਂ ਕੀਤਾ ਗਿਆ।ਸੋਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਛੋਟੇ ਤੋਂ ਲੈ ਕੇ ਵੱਡਿਆਂ ਤੱਕ ਵੱਡੀ ਗਿਣਤੀ ਵਿੱਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਉੱਘੀਆਂ ਸੰਸਥਾਵਾਂ ਨੇ ਵੀ ਆਪਣਾ ਸਹਿਯੋਗ ਦਿੱਤਾ ਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਤੇ 1120 ਯੂਨਿਟ ਇਕੱਤਰ ਕੀਤੇ ਗਏ। ਵੱਖ-ਵੱਖ ਸ਼ਹਿਰਾਂ ਤੋਂ ਆਈਆਂ ਬਲੱਡ ਬੈਂਕਾਂ ਦੀਆਂ ਟੀਮਾਂ ਵੱਲੋਂ ਖੂਨ ਇਕੱਤਰ ਕੀਤਾ ਗਿਆ, ਜੋ ਲੋੜਵੰਦ ਮਰੀਜ਼ਾਂ ਤੱਕ ਪਹੁੰਚਾਇਆ ਜਾਵੇਗਾ। ਖੂਨਦਾਨੀਆਂ ਵੱਲੋਂ ਕੀਤੀ ਗਈ ਇਸ ਮਹਾਨ ਸੇਵਾ ਲਈ ਕੈਂਪ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਕ ਕਮੇਟੀ ਬਾਬਾ ਫ਼ਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ, ਫ਼ਰੀਦਕੋਟ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਕੈਂਪ ਦੀ ਸਮਾਪਤੀ ਮੌਕੇ ਸ. ਗੁਰਦਿਤ ਸਿੰਘ ਸੇਖੋਂ (ਵਿਧਾਇਕ ਫ਼ਰੀਦਕੋਟ) ਪਹੁੰਚੇ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੋਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਬਰਾੜ, ਸਕੱਤਰ ਸੁਖਵੀਰ ਸਿੰਘ ਸੇਖੋਂ, ਅਮੀਦ ਖ਼ਾਨ, ਡਾ. ਦਲਜੀਤ ਸਿੰਘ ਬਰਾੜ, ਅਰਸ਼ਦੀਪ ਸਿੰਘ ਮਾਟੀ ਅਤੇ ਹੋਰ ਮੈਂਬਰਾਂ ਨੇ ਖੁਦ ਖੂਨਦਾਨ ਕਰਕੇ ਇਸ ਮਹਾਨ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਖਜ਼ਾਨਚੀ ਸ.ਸਤਨਾਮ ਸਿੰਘ ਮੰਗੇੜਾ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ।