ਬਾਬਾ ਫਰੀਦ ਲਾਅ ਕਾਲਜ ਦੀ ਵਿਦਿਆਰਥਣ ਰਹੀ ਅੱਵਲ
ਬਾਬਾ ਫਰੀਦ ਲਾਅ ਕਾਲਜ ਦੀ ਵਿਦਿਆਰਥਣ ਲਾਅ ਫੈਸਟ ਵਿੱਚ ਅੱਵਲ
Publish Date: Fri, 20 Mar 2026 04:04 PM (IST)
Updated Date: Sat, 21 Mar 2026 04:02 AM (IST)
ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੀ ਵਿਦਿਆਰਥਣ ਨਾਜਮੀਨ ਕੌਰ (ਬੀ.ਏ.ਐਲ.ਐਲ.ਬੀ ਭਾਗ-ਪੰਜਵਾਂ) ਨੇ ਸੀ.ਜੀ.ਸੀ. ਮੋਹਾਲੀ ਵਿਖੇ ਹੋਏ ਲਾਅ ਫੈਸਟ ਵਿੱਚ ਜਸਟ-ਅ-ਮਿੰਨਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥਣ ਨੂੰ ਵਧਾਈਆਂ ਦਿੱਤੀਆਂ ਅਤੇ ਉੱਚ ਅਹੁਦਿਆਂ ਤੇ ਪਹੁੰਚਣ ਲਈ ਸੁਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ ਜੋ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਯੋਗ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਇਆ ਕਰਵਾ ਰਹੀ ਹੈ। ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ), ਮਿਸ ਮਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਅਤੇ ਹਰਬੰਸ ਜੱਸੀ (ਅਸਿਸਟੈਂਟ ਪ੍ਰੋਫੈਸਰ) ਵੀ ਮੌਜੂਦ ਰਹੇ।