- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਫਰੀਦ ਲਾਅ ਕਾਲਜ ਦੀ ਟੀਮ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਮੁਕਾਬਲੇ ਵਿੱਚ ਹਾਸਿਲ ਕੀਤਾ ਦੂਜਾ ਸਥਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵੱਲੋਂ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਬਬਲਪ੍ਰੀਤ ਸਿੰਘ, ਗੌਤਮ ਚੌਧਰੀ ਅਤੇ ਕੇਸ਼ਵ ਦੀ ਟੀਮ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ CUMUN 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਜਿਕਰਯੋਗ ਹੈ ਕਿ ਇਸ ਮੁਕਾਬਲੇ ਵਿੱਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀ ਦੀਆਂ ਟੀਮਾਂ ਨੇ ਭਾਗ ਲੈ ਕੇ ਆਪਣੀਆਂ ਰਣਨੀਤੀਆਂ, ਟੀਮ ਮੈਨੇਜਮੈਂਟ ਅਤੇ ਖਿਡਾਰੀਆਂ ਦੀ ਚੋਣ ਸੰਬੰਧੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ ਸੀ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਬਬਲਪ੍ਰੀਤ ਸਿੰਘ, ਗੌਤਮ ਚੌਧਰੀ ਅਤੇ ਕੇਸ਼ਵ ਦੀ ਟੀਮ ਨੇ ਸੋਚ-ਵਿਚਾਰ ਨਾਲ ਕੀਤੀਆਂ ਬੋਲੀਆਂ, ਸੰਤੁਲਿਤ ਟੀਮ ਚੋਣ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਹੁਨਰ ਦੇ ਆਧਾਰ ’ਤੇ ਨਿਰਣਾਇਕਾਂ ਅਤੇ ਦਰਸ਼ਕਾਂ ਉੱਤੇ ਡੂੰਘਾ ਪ੍ਰਭਾਵ ਛੱਡਿਆ। ਵਿਦਿਆਰਥੀਆਂ ਦੇ ਕਾਲਜ ਵਿਖੇ ਪਹੁਚੰਣ ਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਗੁਰਇੰਦਰ ਮੋਹਣ ਸਿੰਘ (ਮੈਨੇਜਮੈਂਟ ਕਮੇਟੀ ਮੈਂਬਰ), ਡਾ. ਮੋਹਣ ਸਿੰਘ ਸੱਗੂ, ਮਨਿੰਦਰ ਸਿੰਘ, ਅਮਿਤ ਛਾਬੜਾ, ਅਤੇ ਡਾ. ਪਰਮਿੰਦਰ ਸਿੰਘ ਵੀ ਮੌਜੂਦ ਰਹੇ।