ਅਰਮਾਨ ਸ਼ਰਮਾ ਨੇ ਐੱਨਡੀਏ ਪ੍ਰੀਖਿਆ ’ਚ ਮਾਰੀਆਂ ਮੱਲਾਂ
ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਐਨ.ਡੀ.ਏ ਦੀ ਪ੍ਰੀਖਿਆ ਵਿੱਚ 291ਵਾਂ ਰੈਂਕ ਕੀਤਾ ਹਾਸਲ
Publish Date: Sat, 11 Apr 2026 03:41 PM (IST)
Updated Date: Sun, 12 Apr 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਅਰਮਾਨ ਸ਼ਰਮਾ ਨੇ ਐਨ.ਡੀ.ਏ ਦੀ ਪ੍ਰੀਖਿਆ ਵਿੱਚ 291ਵਾਂ ਰੈਂਕ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਅਰਮਾਨ ਦੀ ਇਸ ਸ਼ਾਨਦਾਰ ਕਾਮਯਾਬੀ ਨਾਲ ਨਾ ਸਿਰਫ਼ ਉਸਦਾ ਪਰਿਵਾਰ, ਸਗੋਂ ਸਕੂਲ ਅਤੇ ਪੂਰੇ ਸ਼ਹਿਰ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਹੁਣ ਉਹ ਭਵਿੱਖ ਵਿੱਚ ਫਾਈਟਰ ਜੈੱਟ ਪਾਇਲਟ ਬਣ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਵੱਲ ਅੱਗੇ ਵੱਧ ਰਿਹਾ ਹੈ। ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਅਤੇ ਮੈਨੇਜਿੰਗ ਕਮੇਟੀ, ਕਾ. ਪ੍ਰਿੰਸੀਪਲ ਸੁਖਦੀਪ ਕੌਰ, ਕਾ. ਵਾਈਸ-ਪ੍ਰਿੰਸੀਪਲ ਹਰਸਿਮਰਨਜੀਤ ਕੌਰ, ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ ਨੇ ਅਰਮਾਨ ਅਤੇ ਉਸਦੇ ਪਰਿਵਾਰ ਨੂੰ ਦਿਲੋਂ ਵਧਾਈਆਂ ਦਿੱਤੀਆਂ। ਅਰਮਾਨ ਸ਼ਰਮਾ ਦੀ ਇਹ ਉਪਲਬਧੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਅਸੀਂ ਤੁਹਾਡੇ ਚਮਕਦਾਰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਕਰਦੇ ਹਾਂ।