ਬੈਡਮਿੰਟਨ ਖਿਡਾਰੀ ਕਰਨਵੀਰ ਢਿੱਲੋਂ ਤੇ ਗੁਰਪ੍ਰੀਤ ਸਿੰਘ ਸਨਮਾਨਿਤ
ਬਰਗਾੜੀ ਦੇ ਬੈਡਮਿੰਟਨ ਖਿਡਾਰੀ ਕਰਨਵੀਰ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਸਨਮਾਨਿਤ
Publish Date: Sat, 28 Feb 2026 04:10 PM (IST)
Updated Date: Sun, 01 Mar 2026 03:59 AM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਕਸਬਾ ਬਰਗਾੜੀ ਦੇ ਨੌਜਵਾਨ ਬੈਡਮਿੰਟਨ ਖਿਡਾਰੀ ਕਰਨਵੀਰ ਸਿੰਘ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਨੂੰ ਪਿੰਡ ਵਾਂਦਰ ਵਿਖੇ ਹੋਏ ਬੈਡਮਿੰਟਨ ਟੂਰਨਾਮੈਂਟ ਵਿਚ ਪਹਿਲਾਂ ਸਥਾਨ ਹਾਸਲ ਕਰਨ ’ਤੇ ਸਨਮਾਨਿਤ ਕੀਤਾ ਗਿਆ। ਇੰਨ੍ਹਾਂ ਖਿਡਾਰੀਆਂ ਨੂੰ ਟਰਾਫ਼ੀਆਂ ਅਤੇ ਨਗਦ ਇਨਾਮਾਂ ਨਾਲ ਸਨਮਾਨਿਤ ਕਰਦਿਆਂ ਟੂਰਨਾਮੈਂਟ ਪ੍ਰਬੰਧਕਾਂ ਨੇ ਕਿਹਾ ਕਿ ਇੰਨ੍ਹਾਂ ਖਿਡਾਰੀਆਂ ਨੇ ਆਪਣੀ ਖੇਡ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ। ਅਜਿਹੇ ਖਿਡਾਰੀਆਂ ਦੀ ਮਿਹਨਤ ਨਾਲ ਹੋਰਨਾਂ ਨੌਜਵਾਨਾਂ ਨੂੰ ਵੀ ਚੰਗੀ ਪ੍ਰੇਰਨਾ ਮਿਲਦੀ ਹੈ ਅਤੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਵੱਧਦਾ ਹੈ। ਇੰਨ੍ਹਾਂ ਦੋਨੋਂ ਖਿਡਾਰੀਆਂ ਤੋਂ ਇਲਾਵਾ ਕਸਬਾ ਬਰਗਾੜੀ ਦੇ ਬਹੁਤ ਸਾਰੇ ਨੌਜਵਾਨ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਕਾਰਾਂ ਨਾਲ ਖੇਡਾਂ ਵੱਲ ਵੀ ਧਿਆਨ ਦਿੰਦੇ ਹਨ ਅਤੇ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਦੇ ਹਨ। ਇੰਨ੍ਹਾਂ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਇਲਾਕਾ ਬਰਗਾੜੀ ਦੇ ਸਮੂਹ ਖੇਡ ਪ੍ਰੇਮੀਆਂ, ਖੇਡ ਕਲੱਬਾਂ, ਮੌਜੂਦਾ ਅਤੇ ਸਾਬਕਾ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਆਦਿ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇੰਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਟੂਰਨਾਮੈਂਟ ਪ੍ਰਬੰਧਕਾਂ ਤੋਂ ਇਲਾਵਾ ਬਰਗਾੜੀ ਦੇ ਖਿਡਾਰੀ ਸੁਖਪ੍ਰੀਤ ਸਿੰਘ ਬਰਾੜ, ਜੇ.ਈ ਅਭਿਸ਼ੇਕ ਕੁਮਾਰ, ਵਿੱਕੂ ਸ਼ਰਮਾ ਆਦਿ ਹਾਜ਼ਰ ਸਨ।