ਬਾਬਾ ਬੰਦਾ ਬਹਾਦਰ ਕਾਲਜ ’ਚ ਬਸੰਤ ਪੰਚਮੀ ਮਨਾਈ
ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ਼ ਮਨਾਇਆ ਗਿਆ।
Publish Date: Fri, 23 Jan 2026 04:53 PM (IST)
Updated Date: Sat, 24 Jan 2026 04:04 AM (IST)
ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ਼ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਬੀ.ਐੱਡ ਅਤੇ ਈ.ਟੀ.ਟੀ ਦੇ ਸਮੂਹ ਵਿਦਿਆਰਥੀਆਂ ਵੱਲੋਂ ਲੋਕ-ਨਾਚ, ਗੀਤ ਅਤੇ ਹੋਰ ਵੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਕਾਲਜ ਚੇਅਰਮੈਨ ਪੁਨੀਤਇੰਦਰ ਬਾਵਾ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਸ ਦਿਨ ਦੇ ਮਹੱਤਵ ਬਾਰੇ ਦੱਸਿਆ ਕਿ ਇਸ ਦਿਨ ਵਿੱਦਿਆ, ਸੰਗੀਤ ਅਤੇ ਕਲਾ ਦੀ ਦੇਵੀ ਮਾਂ ਸਰਸਵਤੀ ਦਾ ਜਨਮ ਹੋਇਆ ਸੀ ਅਤੇ ਇਸ ਤਰ੍ਹਾਂ ਆਪਣੇ ਲੋਕ ਬਸੰਤ ਪੰਚਮੀ ਨੂੰ ਸਰਸਵਤੀ ਪੂਜਾ ਵਜੋਂ ਮਨਾਉਂਦੇ ਹਨ। ਇਸ ਦੇ ਨਾਲ਼ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਹਾਸਿਲ ਕਰਨ ਲਈ ਪ੍ਰੇਰਿਆ। ਇਸ ਉਪਰੰਤ ਕਾਲਜ ਡਾਇਰੈਕਟਰ ਮੈਡਮ ਸ਼ਾਲਿਨੀ ਬਾਵਾ ਨੇ ਸਾਰਿਆਂ ਨੂੰ ਬਸੰਤ ਪੰਚਮੀ ਦੀਆਂ ਸ਼ੁਭਕਾਮਨਾਵਾਂ ਦੇ ਨਾਲ਼ ਸਮਾਗਮ ਨੂੰ ਅੱਗੇ ਤੋਰਿਆ।