ਕੋਟਕਪੂਰਾ ’ਚ BCA ਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ, ਕਿਰਾਏ ਦੇ ਕਮਰੇ ’ਚੋਂ ਮਿਲੀ ਲਾਸ਼
ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਮਿਲੀ ਜਾਣਕਾਰੀ ਅਨੁਸਾਰ ਨਿਪੁਨ ਦਾ ਅੱਜ ਪੇਪਰ ਸੀ ਅਤੇ ਉਸਦੇ ਪਰਿਵਾਰ ਵਾਲਿਆਂ ਵੱਲੋਂ ਅੱਜ ਸਵੇਰੇ ਜਦੋਂ ਉਸ ਨੂੰ ਫੋਨ ਕੀਤਾ ਗਿਆ ਪਰ ਜਦ ਅਗੋਂ ਕੋਈ ਜਵਾਬ ਨਾ ਮਿਲਿਆ ਤਾਂ ਉਨ੍ਹਾਂ ਮਕਾਨ ਮਾਲਕਾਂ ਨਾਲ ਸੰਪਰਕ ਕੀਤਾ।
Publish Date: Mon, 18 May 2026 08:22 PM (IST)
Updated Date: Mon, 18 May 2026 08:23 PM (IST)
ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਸਥਾਨਕ ਨਵੇਂ ਬੱਸ ਅੱਡੇ ਨੇੜੇ ਇਕ ਘਰ ’ਚ ਕਿਰਾਏ ’ਤੇ ਰਹਿੰਦੇ ਫਾਜ਼ਿਲਕਾ ਦੇ ਵਿਦਿਆਰਥੀ ਨਿਪੁਨ (22) ਪੁੱਤਰ ਰਜੇਸ਼ ਕੁਮਾਰ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਉਹ ਇੱਥੋਂ ਦੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ’ਚ ਬੀਸੀਏ ਪਹਿਲੇ ਸਾਲ ਦਾ ਵਿਦਿਆਰਥੀ ਸੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਮਿਲੀ ਜਾਣਕਾਰੀ ਅਨੁਸਾਰ ਨਿਪੁਨ ਦਾ ਅੱਜ ਪੇਪਰ ਸੀ ਅਤੇ ਉਸਦੇ ਪਰਿਵਾਰ ਵਾਲਿਆਂ ਵੱਲੋਂ ਅੱਜ ਸਵੇਰੇ ਜਦੋਂ ਉਸ ਨੂੰ ਫੋਨ ਕੀਤਾ ਗਿਆ ਪਰ ਜਦ ਅਗੋਂ ਕੋਈ ਜਵਾਬ ਨਾ ਮਿਲਿਆ ਤਾਂ ਉਨ੍ਹਾਂ ਮਕਾਨ ਮਾਲਕਾਂ ਨਾਲ ਸੰਪਰਕ ਕੀਤਾ। ਮਕਾਨ ਮਾਲਕਾਂ ਨੇ ਜਦ ਉਸਦੇ ਕਮਰੇ ਕੋਲ ਜਾ ਕੇ ਵੇਖਿਆ ਤਾਂ ਕਮਰਾ ਅੰਦਰੋਂ ਬੰਦ ਸੀ। ਵਾਰ-ਵਾਰ ਦਰਵਾਜ਼ਾ ਖੜਕਾਉਣ ’ਤੇ ਵੀ ਜਦੋਂ ਦਰਵਾਜਾ ਨਾ ਖੁੱਲ੍ਹਿਆ ਤਾਂ ਮਕਾਨ ਮਾਲਕਾਂ ਵੱਲੋਂ ਇਸਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਗਈ। ਇਸ ਦੌਰਾਨ ਦਲਜੀਤ ਸਿੰਘ ਏਐੱਸਆਈ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਪੁਲਿਸ ਪਾਰਟੀ ਵੱਲੋਂ ਇਸ ਸਬੰਧੀ ਨਿਪੁੰਨ ਦੇ ਮਾਪਿਆਂ ਨੂੰ ਸੂਚਿਤ ਕੀਤੇ ਜਾਣ ’ਤੇ ਪਰਿਵਾਰ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ।