- ਬੇਅਦਬੀ ਕਰਨ ਤੇ ਉਨ੍ਹਾਂ ਨੂੰ ਸਜ਼ਾਵਾਂ ਦੇਣ ਵਾਲੇ ਆਪਸ 'ਚ ਰਲੇ : ਮੰਡ

- ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ 'ਚ ਪਈ ਫੁੱਟ ਹੋਈ ਜੱਗ ਜਾਹਰ

ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਗੋਲ਼ੀਕਾਂਡ ਨਾਲ ਸਬੰਧਤ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਬਰਗਾੜੀ ਅਤੇ ਬਹਿਬਲ ਕਲਾਂ 'ਚ ਸਰਬੱਤ ਖਾਲਸਾ ਵਲੋਂ ਥਾਪੇ ਗਏ ਦੋ ਮੁਤਵਾਜ਼ੀ ਜਥੇਦਾਰਾਂ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਵਿੱਚ ਫੁੱਟ ਪਈ ਜੱਗ ਜਾਹਰ ਹੋਈ। ਚਾਰ ਕਿਲੋਮੀਟਰ ਦੀ ਦੂਰੀ 'ਤੇ ਹੋਏ ਇਨ੍ਹਾਂ ਸਮਾਗਮਾਂ 'ਚ ਦੋ ਮੁਤਵਾਜ਼ੀ ਜਥੇਦਾਰਾਂ ਨੇ ਵੱਖੋ-ਵੱਖ ਪ੍ਰਰੋਗਰਾਮ ਕਰਕੇੇ ਕੈਪਟਨ ਸਰਕਾਰ 'ਤੇ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਮਾਮਲੇ 'ਚ ਵਾਅਦਾ-ਖ਼ਿਲਾਫ਼ੀ ਦੇ ਇਲਜ਼ਾਮ ਲੱਗੇ। ਬਰਗਾੜੀ ਦੇ ਖੇਡ ਸਟੇਡੀਅਮ 'ਚ ਹੋਏ ਸਮਾਗਮ 'ਚ ਮੰਚ ਤੋਂ ਸੰਬੋਧਨ ਕਰਦਿਆਂ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੇ ਨਸ਼ਿਆਂ ਨੂੰ ਖਤਮ ਕਰਨ ਦੇ ਵਾਅਦੇ ਨਾਲ ਹੋਂਦ 'ਚ ਆਈ ਸੀ ਪਰ ਪੌਣੇ ਤਿੰਨ ਸਾਲ ਬੀਤਣ 'ਤੇ ਵੀ ਦੋਵੇਂ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਅਤੇ ਬਾਦਲਾਂ ਦੀ ਅਗਵਾਈ ਵਾਲੀ ਸ਼ੋ੍ਮਣੀ ਕਮੇਟੀ ਦੇ ਪ੍ਰਬੰਧਕਾਂ ਨੂੰ ਚਾਹੀਦਾ ਸੀ ਕਿ ਸਾਂਝੇ ਕੌਮੀ ਮਸਲੇ 'ਤੇ ਹੋਏ ਇਸ ਇਕੱਠ 'ਚ ਸ਼ਾਮਿਲ ਹੁੰਦੇ। ਜੁੜੀਆਂ ਘਟਨਾਵਾਂ ਦੇ ਕਥਿਤ ਦੋਸ਼ੀਆਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਗ੍ਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਕੇ ਗਿ੍ਫ਼ਤਾਰ ਕੀਤਾ ਜਾਵੇ। ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰ ਧਿਆਨ ਸਿੰਘ ਮੰਡ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਬਰਗਾੜੀ ਦਾ ਇਨਸਾਫ਼ ਮੋਰਚਾ ਖਤਮ ਕਰਨ ਲੱਗਿਆਂ, ਕੌਮ ਨੂੰ ਭਰੋਸੇ ਵਿਚ ਨਹੀਂ ਲਿਆ ਗਿਆ।

ਦੂਜੇ ਪਾਸੇ ਬਹਿਬਲ ਕਲਾਂ ਗੁਰਦੁਆਰਾ ਟਿੱਬੀ ਸਾਹਿਬ ਵਿਚ ਹੋਏ ਸਮਾਗਮ ਦੌਰਾਨ ਪਹੁੰਚੇ ਅਕਾਲ ਤਖ਼ਤ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਬੇਅਦਬੀ ਕਰਨ ਅਤੇ ਉਨ੍ਹਾਂ ਨੂੰ ਸਜ਼ਾਵਾਂ ਦੇਣ ਵਾਲੇ ਆਪਸ ਵਿਚ ਰਲ ਗਏ ਹਨ। ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਉਸ ਨੇ ਬੇਅਦਬੀ ਮਾਮਲਿਆਂ ਨਾਲ ਜੁੜੇ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਵਾਅਦਿਓਂ ਭੱਜ ਕੇ ਸਿੱਖ ਪੰਥ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਨੂੰ ਸਵਾਲ ਕੀਤਾ ਕਿ ਕੀ ਗੁਰੂ ਨਾਨਕ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੇ ਮੰਚ 'ਤੇ ਸਿੱਖ ਨਸਲਕੁਸ਼ੀ ਅਤੇ ਬੇਅਦਬੀ ਘਟਨਾਵਾਂ ਦੇ ਜ਼ਿੰਮੇਵਾਰ ਬੈਠਣਗੇ ਜਾਂ ਨਹੀਂ? ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਪ੍ਰਕਾਸ਼ ਪੁਰਬ ਮਨਾਉਣ ਵਾਲੀ ਸ਼੍ਰੋਮਣੀ ਕਮੇਟੀ ਆਪਣੀ ਮਿਆਦ ਪੁਗਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਨਾਲ ਜੁੜੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇ ਕੇ ਸਰਕਾਰ ਨੇ ਨਿਆਂ ਮੰਗਣ ਵਾਲੀਆਂ ਧਿਰਾਂ ਨਾਲ ਬੇਈਮਾਨੀ ਕੀਤੀ ਹੈ। ਸਮਾਗਮ ਪਿੱਛੋਂ ਬਹਿਬਲ ਗੋਲੀ ਕਾਂਡ ਵਾਲੇ ਸਥਾਨ 'ਤੇ ਜਾ ਕੇ ਅਰਦਾਸ ਕੀਤੀ ਗਈ। ਸਟੇਜ ਤੋਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਡਾ. ਮਨਜੀਤ ਸਿੰਘ, ਭਾਈ ਕੰਵਰਪਾਲ ਸਿੰਘ, ਪ੍ਰਰੋ. ਬਲਜਿੰਦਰ ਸਿੰਘ, ਬੀਬੀ ਪਰਮਜੀਤ ਕੌਰ ਖਾਲੜਾ, ਲੱਖਾ ਸਿਧਾਣਾ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਨਵਜੋਤ ਕੌਰ ਲੰਬੀ, ਵਿਧਾਇਕ ਜਗਦੇਵ ਸਿੰਘ ਕਮਾਲੂ, ਬਸਪਾ ਦੇ ਜਸਬੀਰ ਸਿੰਘ ਗੜ੍ਹੀ, ਪਰਮਜੀਤ ਸਿੰਘ ਸਹੌਲੀ, ਹਰਪਾਲ ਸਿੰਘ ਖਾਲਸਾ, ਹਰਵਿੰਦਰ ਸਿੰਘ, ਜਸਕਰਨ ਸਿੰਘ ਕਾਹਨ ਵਾਲਾ ਅਤੇ ਭਾਈ ਗੁਰਦੀਪ ਸਿੰਘ ਹਾਜ਼ਰ ਸਨ।

14ਐਫਡੀਕੇ 120 :- ਸ਼ਰਧਾਂਜਲੀ ਸਮਾਗਮ ਦੌਰਾਨ ਮੰਚ 'ਤੇ ਬੈਠੇ ਬਲਜੀਤ ਸਿੰਘ ਦਾਦੂਵਾਲ, ਸੁਖਪਾਲ ਸਿੰਘ ਖਹਿਰਾ ਸਮੇਤ ਹੋਰ ਆਗੂ।

14ਐਫ਼ਡੀਕੇ120ਏ:-ਬਹਿਬਲ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਜੱਥੇਦਾਰ ਧਿਆਨ ਸਿੰਘ ਮੰਡ।

120 ਬੀ- ਬਹਿਬਲ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ।