ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਪਸ਼ੂ ਧਨ ਮੇਲਾ, ਕਿਸਾਨ ਮੇਲੇ ’ਚ ਕੀਤੀ ਸ਼ਿਰਕਤ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਪਸ਼ੂ ਧਨ ਮੇਲਾ, ਕਿਸਾਨ ਮੇਲੇ ’ਚ ਕੀਤੀ ਸ਼ਿਰਕਤ
Publish Date: Tue, 22 Sep 2026 03:57 PM (IST)
Updated Date: Wed, 23 Sep 2026 04:00 AM (IST)
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਜਗਮੀਤ ਸਿੰਘ, ਪੰਜਾਬੀ ਜਾਗਰਣ ਫ਼ਰੀਦਕੋਟ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਉਨਾਂ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਆਪਸੀ ਭਾਈਚਾਰੇ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਮਾਤਾ ਹਰਪਾਲ ਕੌਰ ਨੂੰ ਸਿਰੋਪਾਓ ਤੇ ਸ਼ਾਲ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਵੀ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਉਪਰੰਤ ਉਨ੍ਹਾਂ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਪਸ਼ੂ ਮੇਲੇ ਅਤੇ ਖੇਤੀਬਾੜੀ ਦਫ਼ਤਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ, ਕਿਸਾਨਾਂ ਤੇ ਖੇਤੀ ਆਧਾਰਿਤ ਸਹਾਇਕ ਧੰਦੇ ਕਰਨ ਵਾਲਿਆਂ ਲਈ ਅਜਿਹੇ ਮੇਲੇ ਬਹੁਤ ਹੀ ਲਾਹੇਵੰਦ ਸਾਬਿਤ ਹੋਣਗੇ ਅਤੇ ਲੋਕਾਂ ਵਿੱਚ ਵਧੀਆ ਨਸਲ ਦੇ ਜਾਨਵਰ ਰੱਖਣ ਦਾ ਸ਼ੌਂਕ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਨੂੰ ਚੰਗੀ ਫ਼ਸਲ ਅਤੇ ਸਹਾਇਕ ਧੰਦਿਆਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹਾਈ ਸਿੱਧ ਹੁੰਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਉਪਰੰਤ ਉਨ੍ਹਾਂ ਵੱਲੋਂ ਕੁਸ਼ਤੀ ਦੇ ਮੁਕਾਬਲਿਆਂ ਵਿੱਚ ਸ਼ਿਰਕਤ ਕਰ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਕੁਸ਼ਤੀ ਮੁਕਾਬਲਾ ਦੇਖਿਆ ਗਿਆ। ਇਸ ਮੌਕੇ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸੁਖਜੀਤ ਪਾਲ ਸਿੰਘ, ਉੱਪ ਚੇਅਰਮੈਨ ਪੇਡਾ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਵਧੀਕ ਡਿਪਟੀ ਕਮਿਸ਼ਨਰ(ਜ) ਕੇਸ਼ਵ ਗੋਇਲ, ਐਸਡੀਐਮ ਕੋਟਕਪੂਰਾ ਰਜਿੰਦਰ ਸਿੰਘ, ਡੀ.ਆਰ.ਓ ਲਵਪ੍ਰੀਤ ਕੌਰ, ਨਿਰਦੇਸ਼ ਖੋਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਜਮੇਰ ਸਿੰਘ ਢੱਟ, ਡਾ. ਹਰਵੀਨ ਕੌਰ ਧਾਲੀਵਾਲ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ,ਡਾ. ਸੁਰਜੀਤ ਸਿੰਘ ਮੱਲ, ਸਹਾਇਕ ਡਾਇਰੈਕਟਰ, ਪਸ਼ੂ ਪਾਲਣ, ਡਾ. ਜਸਵਿੰਦਰ ਗਰਗ, ਸਹਾਇਕ ਡਾਇਰੈਕਟਰ, ਡਾ. ਹਿਮਾਂਸ਼ੂ ਸਿਆਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ, ਪਸ਼ੂ ਪਾਲਕ, ਕਿਸਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।