ਬਾਬਾ ਫਰੀਦ ਆਗਮਨ ਪੁਰਬ ਮੌਕੇ ਮਾਤਾ ਜੀ ਹੋਏ ਨਤਮਸਤਕ ਬਾਬਾ ਫਰੀਦ ਆਗਮਨ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਹੋਏ ਨਤਮਸਤਕ
Publish Date: Tue, 22 Sep 2026 04:55 PM (IST)
Updated Date: Wed, 23 Sep 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਫਰੀਦਕੋਟ : ਸੂਫ਼ੀ ਪ੍ਰੰਪਰਾ ਦੇ ਮਹਾਨ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ ਛੂਹ ਧਰਤੀ ਫ਼ਰੀਦਕੋਟ ਵਿਖੇ 19 ਸਤੰਬਰ ਤੋਂ 5 ਰੋਜ਼ਾ ਆਗਮਨ-ਪੁਰਬ ਮਨਾਇਆ ਜਾ ਰਿਹਾ ਹੈ। ਬਾਬਾ ਸ਼ੇਖ ਫ਼ਰੀਦ ਜੀ ਦੇ ਧਾਰਮਿਕ ਅਤੇ ਇਤਿਹਾਸਿਕ ਅਸਥਾਨ ਹੈ ਜੋ ਕਿ ਸਰਬ-ਸਾਂਝੀਵਾਲਤਾ ਦਾ ਪ੍ਰਤੀਕ ਹੈ, ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਹਰਪਾਲ ਕੌਰ ਨੇ ਸ਼ਿਰਕਤ ਕੀਤੀ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਂਨ ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਇਹਨਾਂ ਦਾ ਸੁਆਗਤ ਕਰਦਿਆਂ ਇਸ ਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਫ਼ਰੀਦਕੋਟ ਦਾ ਨਾਮ ਮੋਕਲਹਰ ਤੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਨਾਮ ਤੇ ਰੱਖਿਆ ਗਿਆ ਅਤੇ ਜ਼ਿਕਰ ਕਰਦਿਆਂ ਦੱਸਿਆਂ ਕਿ ਪਿਛਲੇ 57 ਸਾਲਾਂ ਤੋਂ ਇੰਦਰਜੀਤ ਸਿੰਘ ਖਾਲਸਾ ਜੀ ਦੀ ਮਹਾਨ ਦੇਣ ਸਦਕਾ ਬਾਬਾ ਸ਼ੇਖ ਫ਼ਰੀਦ ਜੀ ਦਾ ਆਗਮਨ ਪੁਰਬ ਬੜ੍ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਉਪਰੰਤ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਮਾਤਾ ਜੀ ਨੂੰ ਸਿਰਪਾਓ ਤੇ ਇੰਦਰਜੀਤ ਸਿੰਘ ਖ਼ਾਲਸਾ ਜੀ ਦੁਆਰਾ ਲਿਖ਼ਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ। ਇਸ ਪਾਵਨ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਰਾਜਪਾਲ ਕੌਰ ਸੇਖੋਂ, ਕੁਲਜੀਤ ਸਿੰਘ ਮੌਗੀਆਂ, ਗੁਰਇੰਦਰ ਮੋਹਨ ਸਿੰਘ, ਅਤੇ ਨਰਿੰਦਰ ਪਾਲ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਸਜੱਣ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।