ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਜੈਤੋ ਦੀ ਚੋਣ ਹੋਈ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਜੈਤੋ ਦੀ ਚੋਣ ਹੋਈ
Publish Date: Sun, 29 Mar 2026 04:57 PM (IST)
Updated Date: Mon, 30 Mar 2026 04:03 AM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਜੈਤੋ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੂਰਜ ਭਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਹੋਈ। ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ, ਲਾਲ ਸਿੰਘ ਗੋਲੇਵਾਲਾ, ਬਲਦੇਵ ਸਿੰਘ ਸੁੱਖਣ ਵਾਲਾ, ਦਰਸ਼ਨ ਸਿੰਘ ਬਾਜਾਖਾਨਾ, ਜਸਵਿੰਦਰ ਸਿੰਘ ਗੁਰੂਸਰ, ਗੁਰਪ੍ਰੀਤ ਸਿੰਘ ਛੀਨਾ, ਸਿਕੰਦਰ ਸਿੰਘ ਦਬੜ੍ਹੀਖਾਨਾ ਅਤੇ ਨਾਇਬ ਸਿੰਘ ਭਗਤੂਆਣਾ ਸ਼ਾਮਿਲ ਹੋਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਕਮੇਟੀ ਮੈਂਬਰ ਨਾਇਬ ਸਿੰਘ ਭਗਤੂਆਣਾ ਨੇ ਦੱਸਿਆ ਕਿ ਬਲਾਕ ਜੈਤੋ ਦੀ ਹੋਈ ਚੋਣ ਵਿਚ ਸਰਬਸੰਮਤੀ ਨਾਲ ਬਲਵੰਤ ਸਿੰਘ ਖਾਲਸਾ ਨੂੰ ਬਲਾਕ ਪ੍ਰਧਾਨ, ਰਾਣਾ ਸਿੰਘ ਗੁਰੂਸਰ ਨੂੰ ਜਰਨਲ ਸਕੱਤਰ, ਗੁਰਦੀਪ ਸਿੰਘ ਹੈਪੀ ਨੂੰ ਸਕੱਤਰ, ਬੇਅੰਤ ਸਿੰਘ ਨਿਆਮੀਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਸਿੰਘ ਬਾਜਾਖਾਨਾ ਨੂੰ ਮੀਤ ਪ੍ਰਧਾਨ, ਜਗਸੀਰ ਸਿੰਘ ਦਬੜ੍ਹੀਖਾਨਾ ਨੂੰ ਮੀਤ ਪ੍ਰਧਾਨ, ਸਿਕੰਦਰ ਸਿੰਘ ਗੁਰੂਸਰ ਨੂੰ ਖ਼ਜ਼ਾਨਚੀ ਅਤੇ ਗੁਰਪ੍ਰੀਤ ਸਿੰਘ ਚੀਨਾ ਨੂੰ ਪ੍ਰੈੱਸ ਸਕੱਤਰ ਚੁਣ ਲਿਆ ਗਿਆ। ਇਸ ਮੌਕੇ ਨਵੇਂ ਚਣੇ ਗਏ ਅਹੁਦੇਦਾਰਾਂ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ ਜਬਰ ਜ਼ੁਲਮ ਅਤੇ ਮਜ਼ਦੂਰਾਂ-ਕਿਸਾਨਾਂ ਦੇ ਮਸਲਿਆਂ ’ਤੇ ਲੜਾਈ ਲੜਦੀ ਰਹੇਗੀ।